ਪੰਜਾਬ

punjab

ETV Bharat / state

ਅੰਮ੍ਰਿਤਸਰ ਦੇ ਬਾਬਾ ਬੋਹੜੀ ਸਾਹਿਬ ਗੁਰਦੁਆਰੇ ਨੇੜੇ ਮਿਲੀ ਵਿਅਕਤੀ ਦੀ ਲਾਸ਼ - ਬਾਬਾ ਬੋਹੜੀ ਸਾਹਿਬ ਗੁਰਦੁਆਰਾ

ਅੰਮ੍ਰਿਤਸਰ ਦੇ ਬਾਬਾ ਬੋਹੜੀ ਸਾਹਿਬ ਗੁਰਦੁਆਰੇ ਵਿਖੇ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਤੋਂ ਬਾਅਦ ਨੇੜਲੇ ਇਲਾਕਿਆਂ ਵਿੱਚ ਸਨਸਨੀ ਫ਼ੈਲ ਗਈ ਹੈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

dead body found near baba bohri sahib gurudwara in amritsar
ਅੰਮ੍ਰਿਤਸਰ ਦੇ ਬਾਬਾ ਬੋਹੜੀ ਸਾਹਿਬ ਗੁਰਦੁਆਰੇ ਨਜ਼ਦੀਕੀ ਮਿਲੀ ਵਿਅਕਤੀ ਦੀ ਲਾਸ਼

By

Published : Jun 23, 2020, 10:24 PM IST

ਅੰਮ੍ਰਿਤਸਰ: ਅੰਮ੍ਰਿਤਸਰ ਦੇ ਬੋਹੜੀ ਸਾਹਿਬ ਗੁਰਦੁਆਰਾ ਕੋਲੋਂ ਇੱਕ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ, ਜਿਸ ਤੋਂ ਬਾਅਦ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਇਸ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਜਾਂਚ ਅਧਿਕਾਰੀ ਨੇ ਮੀਡੀਆ ਨਾਲ ਗੱਲ ਕਰਦਿਆਂ ਦੱਸਿਆ ਕਿ ਮ੍ਰਿਤਕ ਝੂਲਿਆਂ ਦਾ ਕੰਮ ਕਰਦਾ ਸੀ।

ਵੀਡੀਓ

ਮ੍ਰਿਤਕ 13-14 ਸਾਲਾਂ ਤੋਂ ਆਪਣਾ ਘਰ ਛੱਡ ਕੇ ਮਜ਼ਦੂਰੀ ਕਰ ਰਿਹਾ ਸੀ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਇਸ ਵਿਅਕਤੀ ਦੀ ਮੌਤ ਪਾਣੀ ਵਾਲੀ ਪਾਈਪ ਨਾਲ ਹੋਈ ਹੈ।

ਹੋਰ ਪੜ੍ਹੋ:ਗਲਤੀ ਨਾਲ ਭਾਰਤ 'ਚ ਦਾਖ਼ਲ ਹੋਏ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਪਾਕਿ ਹਵਾਲੇ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਭੈਣ ਦੇ ਬਿਆਨਾਂ ਦੇ ਅਧਾਰ 'ਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਭੈਣ ਦਾ ਕਹਿਣਾ ਹੈ ਕਿ ਆਰੋਪੀ ਦਿੱਲੀ ਦਾ ਰਹਿਣ ਵਾਲਾ ਹੈ, ਜਿਸ ਤੋਂ ਬਾਅਦ ਪੁਲਿਸ ਆਰੋਪੀ ਨੂੰ ਫੜਨ ਲਈ ਦਿੱਲੀ ਰਵਾਨਾ ਹੋ ਗਈ ਹੈ।

ABOUT THE AUTHOR

...view details