ਅੰਮ੍ਰਿਤਸਰ: ਅਜਨਾਲਾ ਅਧੀਨ ਆਉਂਦੇ ਪਿੰਡ ਹਰਸ਼ਾ ਛੀਨਾ ਉੱਚਾ ਕਿਲਾ ਦੇ ਇੱਕ ਕਿਸਾਨ ਵੱਲੋਂ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖੁਦਕੁਸ਼ੀ ਕਰਨ ਤੋਂ ਪਹਿਲਾਂ ਕਿਸਾਨ ਨੇ ਵੀਡੀਓ ਬਣਾਈ ਤੇ ਸੁਸਾਇਡ ਨੋਟ ਵੀ ਲਿਖਿਆ।
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ - ਕਿਸਾਨ ਖ਼ੁਦਕੁਸ਼ੀ
ਅਜਨਾਲਾ ਅਧੀਨ ਆਉਂਦੇ ਪਿੰਡ ਹਰਸ਼ਾ ਛੀਨਾ ਉੱਚਾ ਕਿਲਾ ਦੇ ਇੱਕ ਕਿਸਾਨ ਨੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ ਹੈ। ਖੁਦਕੁਸ਼ੀ ਕਰਨ ਤੋਂ ਪਹਿਲਾਂ ਕਿਸਾਨ ਨੇ ਵੀਡੀਓ ਬਣਾਈ ਤੇ ਸੁਸਾਇਡ ਨੋਟ ਵੀ ਲਿਖਿਆ।
ਫ਼ੋਟੋ।
ਮ੍ਰਿਤਕ ਦੀ ਪਛਾਣ 42 ਸਾਲਾ ਰਣਜੀਤ ਸਿੰਘ ਵਜੋਂ ਹੋਈ ਹੈ। ਉਸ ਦੇ ਭਰਾ ਨੇ ਦੱਸਿਆ ਕਿ ਪੈਸੇ ਵਾਪਸ ਕਰਨ ਤੋਂ ਬਾਅਦ ਵੀ ਦੋਸ਼ੀ ਉਸ ਨੂੰ ਤੰਗ ਪਰੇਸ਼ਾਨ ਕਰਦੇ ਸੀ ਜਿਸ ਤੋਂ ਦੁਖੀ ਹੋ ਕੇ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਇਸ ਮੌਕੇ ਥਾਣਾ ਰਾਜਾਸਾਂਸੀ ਦੇ ਮੁਖੀ ਨਰਿੰਦਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ।