ਪੰਜਾਬ

punjab

ETV Bharat / state

ਕਾਂਗਰਸ ਕਮੇਟੀ ਦੀ ਮੀਟਿੰਗ ਤੋਂ ਬਾਅਦ ਹੀ ਆਵੇਗਾ ਫੈਸਲਾ:ਰਾਜ ਕੁਮਾਰ ਵੇਰਕਾ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ

ਕਾਂਗਰਸ ਪਾਰਟੀ (Congress Party) ਦੀ ਅਹਿਮ ਮੀਟਿੰਗ (Meeting) ਨੂੰ ਲੈ ਕੇ ਰਾਜ ਕੁਮਾਰ ਵੇਰਕਾ ਦਾ ਕਹਿਣਾ ਹੈ ਕਿ 5 ਵਜੇ ਤੋਂ ਬਾਅਦ ਹੀ ਸਾਰੀ ਸਥਿਤੀ ਸਪੱਸ਼ਟ ਹੋ ਸਕੇਗੀ।

ਕਾਂਗਰਸ ਕਮੇਟੀ ਦੀ ਮੀਟਿੰਗ ਤੋਂ ਬਾਅਦ ਹੀ ਆਵੇਗਾ ਫੈਸਲਾ:ਰਾਜ ਕੁਮਾਰ ਵੇਰਕਾ
ਕਾਂਗਰਸ ਕਮੇਟੀ ਦੀ ਮੀਟਿੰਗ ਤੋਂ ਬਾਅਦ ਹੀ ਆਵੇਗਾ ਫੈਸਲਾ:ਰਾਜ ਕੁਮਾਰ ਵੇਰਕਾ

By

Published : Sep 18, 2021, 4:24 PM IST

ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਚੱਲ ਰਹੇ ਕਲੇਸ਼ ਨੂੰ ਲੈ ਕੇ ਹੁਣ ਕਾਂਗਰਸ ਪਾਰਟੀ (Congress Party) ਵੱਲੋਂ ਚੰਡੀਗੜ੍ਹ ਵਿੱਚ ਇੱਕ ਅਹਿਮ ਮੀਟਿੰਗ (Meeting) ਵਿਧਾਇਕਾਂ ਨਾਲ ਕੀਤੀ ਜਾ ਰਹੀ ਹੈ।ਜਿਸ ਤੋਂ ਬਾਅਦ ਅੱਜ ਇਹ ਉਮੀਦਾ ਲਗਾਈਆਂ ਜਾ ਰਹੀਆਂ ਨੇ ਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਪੰਜਾਬ ਦੇ ਮੁੱਖ ਮੰਤਰੀ ਵੀ ਐਲਾਨਿਆ ਜਾ ਸਕਦਾ ਹੈ।

ਕਾਂਗਰਸ ਕਮੇਟੀ ਦੀ ਮੀਟਿੰਗ ਤੋਂ ਬਾਅਦ ਹੀ ਆਵੇਗਾ ਫੈਸਲਾ:ਰਾਜ ਕੁਮਾਰ ਵੇਰਕਾ

ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਇਸ ਤਰ੍ਹਾਂ ਦੀ ਕੋਈ ਵੀ ਗੱਲ ਨਹੀਂ ਹੈ ਅਤੇ 5 ਵਜੇ ਤੋਂ ਬਾਅਦ ਹੀ ਸਥਿਤੀ ਸਾਫ਼ ਹੋਵੇਗੀ। ਇਸ ਮੀਟਿੰਗ ਵਿੱਚ ਕੀ ਫੈਸਲਾ ਦਿੱਤਾ ਗਿਆ ਹੈ। ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਜੋ ਵੀ ਅੰਦਾਜੇ ਲਗਾਏ ਜਾ ਰਹੇ ਹਨ ਉਹ ਸਰਾਸਰ ਗਲਤ ਹੈ।ਉਨ੍ਹਾਂ ਕਿਹਾ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਚਰਚਾ ਹੋਈ ਤਾਂ ਉਹ ਪੰਜ ਵਜੇ ਤੱਕ ਸਾਨੂੰ ਇੰਤਜ਼ਾਰ ਕਰਨਾ ਚਾਹੀਦਾ ਹੈ।

ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਇਸ ਤਰ੍ਹਾਂ ਦੀ ਕੋਈ ਵੀ ਗੱਲ ਨਹੀਂ ਹੋ ਸਕਦੀ ਉੱਥੇ ਉਨ੍ਹਾਂ ਨੇ ਕਿਹਾ ਕਿ ਜੋ ਜਿਹੜਾ ਮਰਜ਼ੀ ਟਵੀਟ ਕਰੇ ਉਹ ਉਸ ਦਾ ਆਪਣਾ ਹੱਕ ਬਣਦਾ ਹੈ ਪਰ ਇਸ ਤਰ੍ਹਾਂ ਦੇ ਟਵੀਟ ਨਾਲ ਕਾਂਗਰਸ ਨੂੰ ਕੋਈ ਵੀ ਫ਼ਰਕ ਨਹੀਂ ਪੈਂਦਾ।

ਇਹ ਵੀ ਪੜੋ:'ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬਾਹਰ ਰੱਖਣ ਲਈ ਭਾਜਪਾ ਤੇ ਕਾਂਗਰਸ ਖੇਡ ਰਹੀ ਹੈ ਖੇਡ'

ABOUT THE AUTHOR

...view details