ਅੰਮ੍ਰਿਤਸਰ: ਪੰਜਾਬ (Punjab) ਵਿੱਚ ਜਿੱਥੇ ਸਾਰੇ ਹੀ ਧਰਮਾਂ ਦਾ ਸਤਿਕਾਰ ਕੀਤਾ ਜਾਂਦਾ ਹੈ। ਪੰਜਾਬੀ ਵੀ ਸਾਰੇ ਧਰਮਾਂ ਦੇ ਦਿਨ ਤਿਉਹਾਰ ਇਕੱਠੇ ਹੋ ਕੇ ਮਨਾਉਂਦੇ ਹਨ। ਬੀਤੀ ਦਿਨੀ ਪੂਰਨ ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਦੇ ਜਨਮ ਸਥਾਨ ਕੱਥੂਨੰਗਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਤੋਂ ਇਲਾਵਾਂ ਹਲਕਾ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸਣੇ ਅਕਾਲੀ ਆਗੂ ਅਤੇ ਵਰਕਰਾਂ ਸਣੇ ਪੁੱਜੇ ਤੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਧਾਇਕ ਬਿਕਰਮ ਮਜੀਠੀਆ (Bikram Majithia) ਨੇ ਕਿਹਾ ਕਿ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਲਾਨਾ ਨਗਰ ਕੀਰਤਨ (Nagar Kirtan) ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸਜਾਇਆ ਗਿਆ ਹੈ।
ਇਸ ਦੌਰਾਨ ਬੀਤੇ ਦਿਨ ਇੱਕ ਕਾਂਗਰਸੀ ਵਿਧਾਇਕ (Congress MLA) ਵੱਲੋਂ ਸਵਾਲ ਪੁੱਛਣ ਵਾਲੇ ਨੌਜਵਾਨ ਦੇ ਥੱਪੜ ਮਾਰਨ ਦੀ ਘਟਨਾ ਸਬੰਧੀ ਸਵਾਲ 'ਤੇ ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ, ਲੋਕਾਂ ਨਾਲ ਵਾਅਦੇ ਕਰਕੇ ਸੱਤਾ ਵਿੱਚ ਆਈ ਕਾਂਗਰਸ ਦੇ ਲੀਡਰ ਬੌਖਲਾਹਟ ਵਿੱਚ ਹਨ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਨੂੰ ਚਾਹੀਦਾ ਹੈ, ਕਿ ਉਹ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਕਰਨ।
ਜਿਕਰਯੋਗ ਹੈ ਕਿ ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਅਸਥਾਨ 'ਤੇ ਉਨ੍ਹਾਂ ਦੇ ਜਨਮ ਦਿਹਾੜੇ ਮੌਕੇ ਹਰ ਸਾਲ ਭਾਰੀ ਇਕੱਠ ਹੁੰਦਾ ਹੈ ਅਤੇ ਦੂਰ ਦੁਰਾਡੇ ਤੋਂ ਸੰਗਤਾਂ ਵੱਡੀ ਗਿਣਤੀ ਵਿੱਚ ਇਸ ਪਾਵਨ ਪਵਿੱਤਰ ਅਸਥਾਨ 'ਤੇ ਪੁੱਜ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕਰਦੀਆਂ ਹਨ।
ਇਹ ਵੀ ਪੜ੍ਹੋ:- ਹਰਸਿਮਰਤ ਬਾਦਲ ਦੇ ਕੈਪਟਨ ‘ਤੇ ਸਵਾਲ, ਕਹਿ ਦਿੱਤੀਆਂ ਇਹ ਵੱਡੀਆਂ ਗੱਲਾਂ