ਪੰਜਾਬ

punjab

ETV Bharat / state

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸਜਾਇਆ ਨਗਰ ਕੀਰਤਨ - ਸਿੱਖ ਜਗਤ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਪਰੰਪਰਾ (Tradition) ਅਨੁਸਾਰ ਨਗਰ ਕੀਰਤਨ ਸਜਾਇਆ ਗਿਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸਜਾਇਆ ਨਗਰ ਕੀਰਤਨ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸਜਾਇਆ ਨਗਰ ਕੀਰਤਨ

By

Published : Sep 7, 2021, 10:14 AM IST

ਅੰਮ੍ਰਿਤਸਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੂਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਪਰੰਪਰਾ (Tradition) ਅਨੁਸਾਰ ਨਗਰ ਕੀਰਤਨ ਸਜਾਇਆ ਗਿਆ। ਜਿਸ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।

ਗਿਆਨੀ ਜਗਤਾਰ ਸਿੰਘ ਨੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੱਤੀ ਅਤੇ ਇਸ ਦਿਹਾੜੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਿਸ਼ਾਹ ਵੱਲੋਂ ਸੰਨ 1604 ਈ: ਵਿਚ ਆਪ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਸੀ। ਇਹ ਪਾਵਨ ਦਿਹਾੜਾ ਸਿੱਖ ਜਗਤ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸਜਾਇਆ ਨਗਰ ਕੀਰਤਨ
ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਅਤੇ ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਨੇ ਗਤਕਾ ਪ੍ਰਦਰਸ਼ਨ ਵੀ ਕੀਤਾ।ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਵੀ ਸੰਗਤ ਲਈ ਖਿੱਚ ਦਾ ਕੇਂਦਰ ਬਣੇ। ਇਸ ਤੋਂ ਇਲਾਵਾ ਫੁੱਲਾਂ ਦੀ ਸਜਾਵਟ ਵੀ ਮਨਮੋਹਕ ਦ੍ਰਿਸ਼ ਪੇਸ਼ ਕਰ ਰਹੀ ਸੀ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਮੁੱਚੇ ਵਿਸ਼ਵ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਬਾਣੀ ਸਾਨੂੰ ਸੁਖਦ ਜੀਵਨ ਜਿਊਣ ਦੀ ਪ੍ਰੇਰਣਾ ਦਿੰਦੀ ਹੈ ਅਤੇ ਸਮਾਜਿਕ ਜ਼ੁੰਮੇਵਾਰੀਆਂ ਨਿਭਾਉਣ ਲਈ ਵੀ ਰਾਹ ਦਿਖਾਉਂਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰਬਾਣੀ ਦੀਆਂ ਮੁੱਲਵਾਨ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ।

ਇਹ ਵੀ ਪੜੋ:ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ

ABOUT THE AUTHOR

...view details