ਅੰਮ੍ਰਿਤਸਰ: ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚਲਦੇ ਜਿੱਥੇ ਸਾਰਾ ਦੇਸ਼ ਇਸ ਦੀ ਚਪੇਟ ਵਿੱਚ ਆਇਆ ਹੋਇਆ ਹੈ, ਉੱਥੇ ਹੀ ਇਸ ਬੰਦ ਦਾ ਅਸਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ 'ਤੇ ਵੀ ਪੈ ਰਿਹਾ ਹੈ।
ਕੋਵਿਡ-19: ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ 'ਤੇ ਪਿਆ ਅਸਰ - amritsar news
ਕੋਰੋਨਾਵਾਇਰਸ ਦੇ ਪ੍ਰਭਾਵ ਤੋਂ ਬਚਣ ਲਈ ਪੰਜਾਬ ਵਿੱਚ ਕਰਫਿਊ ਲਗਿਆ ਹੋਇਆ ਹੈ ਤੇ ਜਿਸ ਦਾ ਅਸਰ ਧਾਰਮਿਕ ਥਾਵਾਂ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।

ਦਰਬਾਰ ਸਾਹਿਬ
ਦਰਬਾਰ ਸਾਹਿਬ
ਮੰਗਲਵਾਰ ਵਾਲੇ ਦਿਨ ਜਿੱਥੇ ਪਹਿਲਾਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੁੰਦੇ ਸਨ, ਉੱਥੇ ਹੀ ਅੱਜ ਸ਼ਰਧਾਲੂਆਂ ਦੀ ਗਿਣਤੀ ਨਾ ਮਾਤਰ ਵੇਖਣ ਨੂੰ ਮਿਲੀ।
ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸਰਕਾਰ ਨੇ ਕਰਫਿਊ ਦੇ ਆਦੇਸ਼ ਦਿੱਤੇ ਹੋਏ ਹਨ ਤੇ ਸਰਕਾਰ ਨੇ ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੋਈ ਹੈ ਜਿਸ ਦੇ ਚਲਦੇ ਲੋਕ ਘਰਾਂ ਵਿੱਚੋ ਬਾਹਰ ਹੀ ਨਹੀਂ ਨਿਕਲੇ ਤੇ ਜੇਕਰ ਨਿਕਲ ਵੀ ਰਹੇ ਹਨ ਤਾਂ ਉਨ੍ਹਾਂ ਵਿਰੁੱਧ ਪੁਲਿਸ ਸਖ਼ਤੀ ਅਪਣਾ ਰਹੀ ਹੈ।