ਅੰਮ੍ਰਿਤਸਰ: ਕੇਂਦਰ ਸਰਕਾਰ (Central Government) ਵੱਲੋਂ ਪਾਸ ਕੀਤੇ ਗਏ ਤਿੰਨੇ ਖੇਤੀ ਕਾਨੂੰਨ ਬੇਸ਼ੱਕ ਰੱਦ ਕਰ ਦਿੱਤੇ ਗਏ ਪਰ ਅੱਜ ਵੀ ਉਸਦੀਆਂ ਯਾਦਾਂ ਕਿਸਾਨ ਦੇ ਪੁੱਤਰ ਅਤੇ ਕਿਸਾਨ ਆਗੂ ਯਾਦ ਕਰ ਰਹੇ ਹਨ। ਉੱਥੇ ਹੀ 26 ਜਨਵਰੀ ਵਾਲੇ ਦਿਨ ਲਾਲ ਕਿਲ੍ਹੇ ਤੇ ਜਦੋਂ ਕੇਸਰੀ ਨਿਸ਼ਾਨ ਸਾਹਿਬ ਚੜ੍ਹਾਇਆ ਗਿਆ ਸੀ ਉਸ ਤੋਂ ਬਾਅਦ ਕਾਫੀ ਵਿਵਾਦ ਵਾਦ ਵਿਵਾਦ ਸਾਹਮਣੇ ਆਇਆ ਸੀ ਪਰ ਇਕ ਸਾਲ ਬੀਤ ਜਾਣ ਦੇ ਬਾਅਦ ਦੀਪ ਸਿੱਧੂ (Deep Sidhu) ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਹਨ।
'ਅੱਜ ਦੇ ਦਿਨ ਕਿਸਾਨਾਂ ਵੱਲੋਂ ਲਾਲ ਕਿਲ੍ਹੇ ਤੇ ਝੁਲਾਇਆ ਗਿਆ ਸੀ ਕੇਸਰੀ ਨਿਸ਼ਾਨ ਸਾਹਿਬ'
ਦੀਪ ਸਿੱਧੂ ਨੇ ਪੰਜਾਬ ਅਤੇ ਪੰਜਾਬੀਅਤ ਦੀ ਚੜਦੀ ਕਲਾ ਲਈ ਅਰਦਾਸ ਕੀਤੀ ਅਤੇ ਕਿਹਾ ਕਿ ਜੋ ਫ਼ੈਸਲੇ ਸਰਕਾਰਾਂ ਵੱਲੋਂ ਦਿੱਤੇ ਗਏ ਸਨ ਉਹ ਵਾਪਸ ਲੈਣ ਤੋਂ ਬਾਅਦ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਹਨ। ਉੱਥੇ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੀਪ ਸਿੱਧੂ ਨੇ ਦੱਸਿਆ ਕਿ 1 ਸਾਲ ਪਹਿਲਾਂ ਜਦੋਂ ਕਿਸਾਨੀ ਅੰਦੋਲਨ ਚੱਲ ਰਿਹਾ ਸੀ ਤੇ ਅੱਜ ਦੇ ਦਿਨ ਕਿਸਾਨਾਂ ਵੱਲੋਂ ਲਾਲ ਕਿਲ੍ਹੇ ਤੇ ਕੇਸਰੀ ਨਿਸ਼ਾਨ ਸਾਹਿਬ ਝੁਲਾਇਆ ਗਿਆ ਸੀ।
'ਕਿਸਾਨੀ ਅੰਦੋਲਨ 'ਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਦਾ ਲਿਆ ਸੀ ਫ਼ੈਸਲਾ'
ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਉੱਥੇ ਹੀ ਫੈਸਲਾ ਦਿੱਤਾ ਗਿਆ ਸੀ ਕਿ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਜ਼ਰੂਰ ਜਾਣਗੇ ਅਤੇ ਅੱਜ ਉਨ੍ਹਾਂ ਦਾ ਉਹ ਸੁਪਨਾ ਪੂਰਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸਾਨੀ ਅੰਦੋਲਨ ਦੀ ਜਿੱਤ ਹੋਈ ਹੈ ਤਾਂ ਉਹ ਪਰਮਾਤਮਾ ਦਾ ਸ਼ੁਕਰ ਅਦਾ ਕਰਦੇ ਹਨ ਅਤੇ ਜਿਸ ਵੇਲੇ 26 ਅਕਤੂਬਰ ਵਾਲੇ ਦਿਨ ਨਿਸ਼ਾਨ ਸਾਹਿਬ ਲਾਲ ਕਿਲੇ ਤੇ ਚੜ੍ਹਾਇਆ ਜਾ ਰਿਹਾ ਸੀ। ਉਸ ਵੇਲੇ ਹੀ ਉਨ੍ਹਾਂ ਨੇ ਫ਼ੈਸਲਾ ਕੀਤਾ ਸੀ ਕਿ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਜਾਣਗੇ।