ਅੰਮ੍ਰਿਤਸਰ: ਬਾਲੀਵੁੱਡ ਅਦਾਕਾਰ ਅਤੇ ਕਿਸਾਨੀ ਸੰਘਰਸ਼ ਵਿਚ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਵਾਲਾ ਅਤੇ ਪੰਜਾਬ ਦੇ ਹੱਕਾਂ ਦੀ ਗੱਲ ਕਰਨ ਵਾਲਾ ਮਰਹੂਮ ਦੀਪ ਸਿੱਧੂ ਭਾਵੇਂ ਅੱਜ ਸਾਡੇ ਵਿਚਕਾਰ ਨਹੀਂ ਰਿਹਾ, ਲੇਕਿਨ ਦੀਪ ਸਿੱਧੂ ਦੀਆਂ ਗੱਲਾਂ ਅੱਜ ਵੀ ਪੰਜਾਬ ਦੇ ਨੌਜਵਾਨਾਂ ਦੇ ਦਿਲਾਂ ਵਿੱਚ ਜਿਊਂਦਾ ਹੈ।
ਅੱਜ ਦੀਪ ਸਿੱਧੂ ਦੇ ਵੱਡੇ ਭਰਾ ਮਨਦੀਪ ਸਿੱਧੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨਾਲ ਮੁਲਾਕਾਤ ਕੀਤੀ ਗਈ।ਇਸ ਮੌਕੇ ਭਰਾ ਮਨਦੀਪ ਸਿੱਧੂ ਵਲੋਂ ਦੀਪ ਸਿੱਧੂ ਦੀ ਤਸਵੀਰ ਸਿੱਖ ਕੇਂਦਰੀ ਅਜਾਇਬ ਘਰ ਵਿੱਚ ਲਗਾਉਣ ਦੀ ਅਪੀਲ ਵੀ ਕੀਤੀ ਗਈ।
ਦੀਪ ਸਿੱਧੂ ਦੇ ਭਰਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਨੇ ਕਿਹਾ ਕਿ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਦੀ ਮੁਲਾਕਾਤ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਵੀ ਹੋਈ। ਉਨ੍ਹਾਂ ਨੇ ਦੀਪ ਸਿੱਧੂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦੀ ਅਪੀਲ ਕੀਤੀ ਹੈ। ਜਿਸ 'ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਉਨ੍ਹਾਂ ਨੂੰ ਵਿਸਵਾਸ਼ ਦਿਵਾਇਆ ਕੀ ਉਹ ਇਸ ਸਬੰਧੀ ਵਿਚਾਰ ਵਟਾਂਦਰਾ ਕਰਨਗੇ। ਇਸ ਦੇ ਨਾਲ ਹੀ ਯਕੀਨ ਦਿਵਾਇਆ ਕਿ ਜੇਕਰ ਹੋ ਸਕਿਆ ਤਾਂ ਜ਼ਰੂਰ ਦੀਪ ਸਿੱਧੂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ।
ਜ਼ਿਕਰਯੋਗ ਹੈ ਕਿ ਜਦੋਂ ਪੰਜਾਬ ਵਿੱਚ ਕਿਸਾਨਾਂ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਸ਼ੁਰੂ ਕੀਤਾ ਸੀ ਤਾਂ ਪੰਜਾਬ ਦੇ ਨੌਜਵਾਨਾਂ ਨੂੰ ਦੀਪ ਸਿੱਧੂ ਨੇ ਇਕੱਠੇ ਹੋਣ ਲਈ ਹੋਕਾ ਦਿੱਤਾ ਸੀ ਤਾਂ ਵੱਡੀ ਗਿਣਤੀ ਵਿਚ ਨੌਜਵਾਨ ਦੀਪ ਸਿੱਧੂ ਦੇ ਨਾਲ ਹੋ ਕੇ ਦਿੱਲੀ ਕੂਚ ਲਈ ਰਵਾਨਾ ਹੋਏ ਸੀ। ਜਿਸ ਤੋਂ ਬਾਅਦ ਲਗਾਤਾਰ ਹੀ ਦੀਪ ਸਿੱਧੂ ਪੰਜਾਬ ਦੇ ਹੱਕਾਂ ਦੀ ਗੱਲ ਕਰਦਾ ਰਿਹਾ। ਦੀਪ ਸਿੱਧੂ ਵੱਲੋਂ ਇਕ ਜਥੇਬੰਦੀ ਵੀ ਤਿਆਰ ਕੀਤੀ ਗਈ ਸੀ। ਜਿਸਦਾ ਨਾਮ ਵਾਰਿਸ ਪੰਜਾਬ ਦੇ ਰੱਖਿਆ ਗਿਆ ਸੀ। ਜਿਸ ਦਾ ਮੌਜੂਦਾ ਸਮੇਂ ਅੰਮ੍ਰਿਤਪਾਲ ਸਿੰਘ ਨੂੰ ਮੁਖੀ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ:punjab diwali bumper: ਦੀਵਾਲੀ ਮੌਕੇ ਹਰ ਕੋਈ ਆਪਣੀ ਕਿਸਮਤ ਚਕਾਉਣ ਦੀ ਕਰ ਰਿਹੈ ਕੋਸ਼ਿਸ਼ !