ਅੰਮ੍ਰਿਤਸਰ: ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਜਿੱਥੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ ਉਥੇ ਹੀ ਗੁਰੂ ਘਰ ਦੇ ਦਰਸ਼ਨ ਦੀਦਾਰ ਕਰਨ ਉਪਰੰਤ ਸੰਗਤਾ ਵੱਲੌ ਦੇਸੀ ਘਿਓ ਦੇ ਦੀਵੇ ਜਗਾ ਦੀਪਮਾਲਾ ਕੀਤੀ ਗਈ। ਇਸ ਮੌਕੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਲੌਕਿਕ ਆਤਸ਼ਬਿਜੀ ਕੀਤੀ ਗਈ ਜਿਸਨੂੰ ਦੇਖਣ ਲਈ ਸੰਗਤਾਂ ਵੱਲੋਂ ਗੁਰੂ ਘਰ ਹਾਜ਼ਰੀਆਂ ਭਰੀਆਂ ਗਈਆਂ ਅਤੇ ਆਲੌਕਿਕ ਆਤਸ਼ਬਾਜੀ ਦਾ ਆਨੰਦ ਮਾਣਿਆ ਗਿਆ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੀਆਂ ਸੰਗਤਾਂ ਵੱਲੋਂ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਉਹ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਵਾਹਿਗੁਰੂ ਅੱਗੇ ਇਹੋ ਅਰਦਾਸ ਕੀਤੀ ਕਿ ਦੇਸ਼ ਵਿਦੇਸ਼ਾਂ ਵਿੱਚ ਵਸਦੀ ਸੰਗਤ ਵਿੱਚ ਪਿਆਰ ਤੇ ਭਾਈਚਾਰਾ ਬਣਿਆ ਰਹੇ।