ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ (Guru Ram Das Ji) ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਵੱਡੀ ਗਿਣਤੀ ’ਚ ਸੰਗਤ ਨਤਮਸਤਕ ਹੋਈ ਤੇ ਸ੍ਰੀ ਗੁਰੂ ਰਾਮਦਾਸ ਜੀ (Guru Ram Das Ji) ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸੰਗਤਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਦੀਪਮਾਲਾ ਕੀਤੀ ਗਈ ਅਤੇ ਅਲੌਕਿਕ ਆਤਿਸ਼ਬਾਜ਼ੀ ਦਾ ਨਜ਼ਾਰਾ ਵੀ ਮਾਨਿਆ ਗਿਆ।
ਇਹ ਵੀ ਪੜੋ: ਸਿੱਖਾਂ ਦੇ ਚੌਥੇ ਗੁਰੂ ਰਾਮਦਾਸ ਜੀ ਦਾ 487ਵਾਂ ਪ੍ਰਕਾਸ਼ ਦਿਹਾੜਾ
ਇਸ ਮੌਕੇ ਸ਼ਰਧਾਲੂਆਂ ਨੇ ਦੱਸਿਆ ਕਿ ਸਿੱਖ ਇਤਿਹਾਸ ਦਾ ਬਹੁਤ ਹੀ ਪਾਵਨ ਗੁਰਪੁਰਬ ਹੈ ਜਿਸਨੂੰ ਸੰਸਾਰ ਭਰ ਦੀਆਂ ਸੰਗਤਾਂ ਵੱਲੋਂ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ ਹੈ, ਉਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਇਸ ਮੌਕੇ ਦੀਪਮਾਲਾ ਕੀਤੀ ਗਈ ਅਤੇ ਅਲੌਕਿਕ ਆਤਿਸ਼ਬਾਜ਼ੀ ਵੇਖ ਮਨ ਮੁਹਿਆ ਗਿਆ ਹੈ, ਜਿਸਦੇ ਚੱਲਦੇ ਅਸੀਂ ਅੱਜ ਗੁਰੂ ਘਰ ਨਤਮਸਤਕ ਹੋਣ ਲਈ ਪਹੁੰਚੇ ਹਾਂ ਅਤੇ ਆਈ ਸੰਗਤ ਨੂੰ ਸ੍ਰੀ ਗੁਰੂ ਰਾਮਦਾਸ ਜੀ (Guru Ram Das Ji) ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆ ਦਿੰਦੇ ਹਾਂ।
ਇਹ ਵੀ ਪੜੋ: ਅਰੂਸਾ ਆਲਮ ਨੂੰ ਲੈਕੇ ਭਖੀ ਪੰਜਾਬ ਦੀ ਸਿਆਸਤ, ਹਰੀਸ਼ ਰਾਵਤ ਦੀ ਹੋਈ ਛੁੱਟੀ, ਪੰਜਾਬ ਕਾਂਗਰਸ ਪ੍ਰਭਾਰੀ ਬਣੇ ਹਰੀਸ਼ ਚੌਧਰੀ, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼