ਅੰਮ੍ਰਿਤਸਰ: ਵਿਸਾਖੀ ਅਤੇ ਖਾਲਸੇ ਦੇ ਸਿਰਜਣਾ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਵੱਲੋਂ ਦੀਪਮਾਲਾ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ ਜਿੱਥੇ ਉਨ੍ਹਾਂ ਵੱਲੋਂ ਸੱਚਖੰਡ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਉੱਥੇ ਹੀ ਇਲਾਹੀ ਬਾਣੀ ਦਾ ਸਰਵਣ ਕੀਤਾ ਗਿਆ।
ਇਸ ਮੌਕੇ ਸੰਗਤਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਦੇਸੀ ਘਿਓ ਦੇ ਦੀਵੇ ਵੀ ਲਾਏ ਗਏ। ਨਾਲ ਹੀ ਅਨੋਖੀ ਦੀਪਮਾਲਾ ਕੀਤੀ ਗਈ ਤੇ ਆਤਿਸ਼ਬਾਜੀ ਵੀ ਕੀਤੀ ਗਈ ਜਿਸਦਾ ਸੰਗਤ ਵੱਲੋਂ ਖੂਬ ਆਨੰਦ ਮਾਣਿਆ ਗਿਆ।
ਸ੍ਰੀ ਦਰਬਾਰ ਸਾਹਿਬ ਦੇ ਆਲੌਕਿਕ ਨਜ਼ਾਰੇ ਦੀਆਂ ਤਸਵੀਰਾਂ ਇਸ ਮੌਕੇ ਗੱਲਬਾਤ ਕਰਦਿਆਂ ਸਿੱਖ ਸਰਧਾਲੂਆਂ ਨੇ ਦੱਸਿਆ ਕਿ ਅੱਜ ਸਿੱਖਾਂ ਲਈ ਬਹੁਤ ਹੀ ਵੱਡਾ ਅਤੇ ਖੁਸ਼ੀ ਦਾ ਦਿਹਾੜਾ ਹੈ। ਉਨ੍ਹਾਂ ਕਿਹਾ ਇਸ ਖੁਸ਼ੀ ਦੇ ਦਿਹਾੜੇ ਮੌਕੇ ਦਰਬਾਰ ਸਾਹਿਬ ਵਿਖੇ ਇੱਕ ਆਲੌਕਿਕ ਨਜ਼ਾਰਾ ਵੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸ਼ਾਮ ਦੇ ਸਮੇਂ ਦੀਪਮਾਲਾ ਕੀਤੀ ਗਈ ਅਤੇ ਨਾਲ ਹੀ ਆਤਿਸ਼ਬਾਜ਼ੀ ਵੀ ਕੀਤੀ ਗਈ ਜਿਸ ਦਾ ਸੰਗਤ ਵੱਲੋਂ ਆਨੰਦ ਮਾਣਿਆ ਗਿਆ।
ਗਿਆਨੀ ਰਘਬੀਰ ਸਿੰਘ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈ: ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਸਾਜ ਕੇ ਮਨੁੱਖਤਾ ਨੂੰ ਗੁਲਾਮੀ ਤੋਂ ਮੁਕਤ ਕਰ ਸਵੈਮਾਣ ਨਾਲ ਜਿਊਣ ਦਾ ਰਾਹ ਦਿਖਾਇਆ। ਇਸਦੇ ਨਾਲ ਹੀ ਉਨ੍ਹਾਂ ਸਿੱਖ ਸੰਗਤ ਨੂੰ ਵਿਸਾਖੀ ਅਤੇ ਖਾਲਸਾ ਸਾਜਨਾ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ।
ਇਹ ਵੀ ਪੜ੍ਹੋ:ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਵਿਸਾਖੀ ਦਾ ਤਿਉਹਾਰ