ਪੰਜਾਬ

punjab

ETV Bharat / state

"ਮੈਂ ਅੰਮ੍ਰਿਤਸਰ ਹਾਂ" ਦੀ ਮੁਹਿੰਮ ਨੂੰ ਪਿਆ ਬੂਰ, ਅੰਮ੍ਰਿਤਸਰ ਨੂੰ ਦਿੱਲੀ-ਕੱਟੜਾ ਹਾਈਵੇਅ 'ਚ ਕੀਤਾ ਸ਼ਾਮਲ

ਰੇਲਵੇ ਵਿਭਾਗ ਵੱਲੋਂ ਚਲਾਈ ਗਈ ਦਿੱਲੀ ਤੋਂ ਕੱਟੜਾ ਤੱਕ ਇੱਕ ਸੜਕ ਹਾਈਵੇਅ ਬਣਾਇਆ ਜਾ ਰਿਹਾ ਸੀ, ਜਿਸ ਵਿੱਚ ਅੰਮ੍ਰਿਤਸਰ ਨੂੰ ਵੀ ਸ਼ਾਮਲ ਕਰਨ ਦੀ ਗੱਲ ਸਾਹਮਣੇ ਆਈ ਹੈ। ਉਸੇ ਨੂੰ ਲੈ ਕੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਔਜਲਾ ਦਰਬਾਰ ਸਾਹਿਬ ਸ਼ੁਕਰਾਨਾ ਕਰਨ ਲਈ ਪੁੱਜੇ।

ਅੰਮ੍ਰਿਤਸਰੀਆਂ ਦੀਆਂ ਆਸਾਂ ਨੂੰ ਪਿਆ ਬੂਰ, ਅੰਮ੍ਰਿਤਸਰ ਨੂੰ ਦਿੱਲੀ-ਕੱਟੜਾ ਹਾਈਵੇਅ 'ਚ ਕੀਤਾ ਸ਼ਾਮਲ
ਅੰਮ੍ਰਿਤਸਰੀਆਂ ਦੀਆਂ ਆਸਾਂ ਨੂੰ ਪਿਆ ਬੂਰ, ਅੰਮ੍ਰਿਤਸਰ ਨੂੰ ਦਿੱਲੀ-ਕੱਟੜਾ ਹਾਈਵੇਅ 'ਚ ਕੀਤਾ ਸ਼ਾਮਲ

By

Published : May 23, 2020, 7:56 PM IST

ਅੰਮ੍ਰਿਤਸਰ: ਪਿਛਲੇ ਸਮੇਂ ਕੇਂਦਰ ਸਰਕਾਰ ਵੱਲੋਂ ਦਿੱਲੀ ਤੋਂ ਲੈ ਕੇ ਕੱਟੜਾ ਤੱਕ ਇੱਕ ਸੜਕ ਹਾਈਵੇਅ ਬਣਾਉਣ ਦੀ ਵਿਉਂਤਬੰਦੀ ਕੀਤੀ। ਜਿਸ ਵਿੱਚੋਂ ਅੰਮ੍ਰਿਤਸਰ ਬਾਹਰ ਹੋਣ ਕਰ ਕੇ ਸ਼ਹਿਰ ਦੇ ਵਾਸੀਆਂ ਅਤੇ ਇੱਥੋਂ ਦੇ ਰਾਜਨੀਤਿਕ ਲੀਡਰਾਂ ਵੱਲੋਂ ਕਾਫ਼ੀ ਜੱਦੋ-ਜਹਿਦ ਕੀਤੀ ਗਈ।

ਇਸ ਨੂੰ ਲੈ ਕੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਕਾਫ਼ੀ ਜੱਦੋ-ਜਹਿਦ ਕੀਤੀ ਅਤੇ ਉਨ੍ਹਾਂ ਵੱਲੋਂ ਇਹ ਮੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਧਿਆਨ ਵਿੱਚ ਵੀ ਲਿਆਂਦੀ ਗਈ। ਜਿਸ ਤੋਂ ਬਾਅਦ ਅੰਮ੍ਰਿਤਸਰ ਸ਼ਹਿਰ ਨੂੰ ਸ਼ਾਮਲ ਕਰਨ ਲਈ ਅੰਮ੍ਰਿਤਸਰ ਕਰਨ ਲਈ 'ਮੈਂ ਅੰਮ੍ਰਿਤਸਰ ਹਾਂ' ਨਾਂਅ ਦੀ ਇੱਕ ਮੁਹਿੰਮ ਚਲਾਈ ਗਈ।

ਵੇਖੋ ਵੀਡੀਓ।

ਅੰਮ੍ਰਿਤਸਰੀਆਂ ਦੇ ਸੰਘਰਸ਼ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਦਿੱਲੀ ਕਟੜਾ ਹਾਈਵੇਅ ਵਿੱਚ ਅੰਮ੍ਰਿਤਸਰ ਨੂੰ ਸ਼ਾਮਿਲ ਕਰਨ ਦੀ ਗੱਲ ਤੋਰੀ ਹੈ, ਇਸ ਲਈ ਸ਼ੁਕਰਾਨੇ ਵੱਜੋਂ ਦਰਬਾਰ ਸਾਹਿਬ ਪਹੁੰਚੇ ਲੋਕ ਸਭਾ ਗੁਰਜੀਤ ਸਿੰਘ ਔਜਲਾ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਦਿੱਲੀ ਕਟੜਾ ਹਾਈਵੇਅ ਵਿੱਚ ਅੰਮ੍ਰਿਤਸਰ ਸ਼ਹਿਰ ਨੂੰ ਜੋੜਨ ਦੀ ਗੱਲ ਚੱਲੀ ਹੈ। ਉਨ੍ਹਾਂ ਕਿਹਾ ਕਿ ਇਹ ਸਭ ਸ਼ਹਿਰ ਵਾਸੀਆਂ ਦੇ ਸਹਿਯੋਗ ਅਤੇ ਸੰਗਤਾਂ ਦੀ ਅਰਦਾਸ ਕਰਕੇ ਸੰਭਵ ਹੋਇਆ ਹੈ।

ਗੁਰਜੀਤ ਔਜਲਾ ਵੱਲੋਂ ਇਸ ਗੱਲ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਿਤਿਨ ਗਡਕਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਸੈਰ ਦੇ ਵਾਸੀਆਂ ਵੱਲੋਂ ਕੀਤੇ ਸੰਘਰਸ਼ ਵੀ ਸ਼ੁਕਰੀਆ ਕੀਤਾ।

ABOUT THE AUTHOR

...view details