ਪੰਜਾਬ

punjab

ETV Bharat / state

ਸਿੱਖਾਂ ਵਿਰੁੱਧ ਭੜਕਾਊ ਤੇ ਨਫਰਤੀ ਬਿਆਨਬਾਜ਼ੀ ਕਰਨ ਵਾਲਿਆਂ ਖ਼ਿਲਾਫ਼ SGPC ਨੇ ਕੀਤੀ ਕਾਰਵਾਈ ਦੀ ਮੰਗ

ਸ਼ਿਵ ਸੈਨਾ ਦੇ ਕਈ ਆਗੂਆਂ ਵਲੋਂ ਸਿੱਖਾਂ ਖਿਲਾਫ਼ ਭੜਕਾਊ ਬਿਆਨ ਦੇਣ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਵਲੋਂ ਅੰਮ੍ਰਿਤਸਰ ਡੀਸੀਪੀ ਪਰਮਿੰਦਰ ਸਿੰਘ ਭੰਡਲ ਨੂੰ ਪੱਤਰ ਸੌਂਪਿਆ ਗਿਆ ਹੈ। ਜਿਸ 'ਚ ਉਨ੍ਹਾਂ ਸਿੱਖਾਂ ਵਿਰੁੱਧ ਭੜਕਾਊ ਤੇ ਨਫਰਤੀ ਬਿਆਨਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

ਸਿੱਖਾਂ ਵਿਰੁੱਧ ਭੜਕਾਊ ਤੇ ਨਫਰਤੀ ਬਿਆਨਬਾਜ਼ੀ ਕਰਨ ਵਾਲਿਆਂ ਖ਼ਿਲਾਫ਼ SGPC ਨੇ ਕੀਤੀ ਕਾਰਵਾਈ ਦੀ ਮੰਗ
ਸਿੱਖਾਂ ਵਿਰੁੱਧ ਭੜਕਾਊ ਤੇ ਨਫਰਤੀ ਬਿਆਨਬਾਜ਼ੀ ਕਰਨ ਵਾਲਿਆਂ ਖ਼ਿਲਾਫ਼ SGPC ਨੇ ਕੀਤੀ ਕਾਰਵਾਈ ਦੀ ਮੰਗ

By

Published : Nov 15, 2022, 7:55 PM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਸਿੱਖਾਂ ਵਿਰੁੱਧ ਭੜਕਾਊ ਅਤੇ ਨਫਰਤੀ ਬਿਆਨਬਾਜ਼ੀ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਇਹ ਪੱਤਰ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਵੱਲੋਂ ਲਿਖਿਆ ਗਿਆ ਹੈ ਜੋ ਉਨ੍ਹਾਂ ਨੇ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੂੰ ਸੌਂਪਿਆ ਹੈ।

ਇਸ ਸਬੰਧੀ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਹਰਵਿੰਦਰ ਸੋਨੀ ਨਾਂ ਦੇ ਇਕ ਸ਼ਿਵ ਸੈਨਾ ਆਗੂ ਵੱਲੋਂ ਸ੍ਰੀ ਦਰਬਾਰ ਸਾਹਿਬ 'ਤੇ ਮੁੜ ਹਮਲਾ ਕਰਨ ਅਤੇ ਸਿੱਖਾਂ ਨੂੰ ਅੱਤਵਾਦੀ ਆਖਦਿਆਂ ਦੀ ਵੀਡੀਓ ਵਾਇਰਲ ਹੋਈ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਇਸ ਭੜਕਾਊ ਬਿਆਨ ਕਰਕੇ ਸਿੱਖ ਸੰਗਤਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਸਿੱਖਾਂ ਵਿਰੁੱਧ ਭੜਕਾਊ ਤੇ ਨਫਰਤੀ ਬਿਆਨਬਾਜ਼ੀ ਕਰਨ ਵਾਲਿਆਂ ਖ਼ਿਲਾਫ਼ SGPC ਨੇ ਕੀਤੀ ਕਾਰਵਾਈ ਦੀ ਮੰਗ

ਇਸ ਤੋਂ ਇਲਾਵਾ ਸ਼ਿਵ ਸੈਨਾ ਦੇ ਰਾਹੁਲ ਨਾਂ ਦੇ ਇਕ ਹੋਰ ਵਿਅਕਤੀ ਵੱਲੋਂ ਵੀ ਸਿੱਖਾਂ ਨੂੰ ਧਮਕੀਆਂ ਭਰਿਆ ਵੀਡੀਓ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਮਾਹੌਲ ਵਿੱਚ ਗੜਬੜ ਪੈਦਾ ਕਰਨ ਵਾਲੇ ਬਿਆਨ ਹਨ, ਜਿਨ੍ਹਾਂ ਨਾਲ ਇਥੇ ਵਸਦੇ ਲੋਕਾਂ ਦੀ ਆਪਸੀ ਭਾਈਚਾਰਕ ਸਾਂਝ, ਅਮਨ ਸ਼ਾਂਤੀ ਤੇ ਕਾਨੂੰਨ ਵਿਵਸਥਾ ਭੰਗ ਹੋਣ ਦਾ ਖਤਰਾ ਹੈ।

ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਦੋਹਾਂ ਵਿਅਕਤੀਆਂ ਖਿਲਾਫ ਬਣਦੀਆਂ ਧਰਾਵਾਂ ਤਹਿਤ ਪਰਚਾ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਇਹ ਯਕੀਨੀ ਬਣਾਇਆ ਜਾਵੇ ਕਿ ਭਵਿੱਖ ਵਿੱਚ ਜੇਕਰ ਕੋਈ ਅਜਿਹੀ ਨਫਰਤ ਭਰੀ ਬਿਆਨਬਾਜ਼ੀ ਕਰਦਾ ਹੈ ਤਾਂ ਉਸ ਨੂੰ ਬਖਸ਼ਿਆ ਨਾ ਜਾਵੇ।

ਪੁਲਿਸ ਕਮਿਸ਼ਨਰ ਨੂੰ ਪੱਤਰ ਸੌਂਪਣ ਮੌਕੇ ਸਕੱਤਰ ਪ੍ਰਤਾਪ ਸਿੰਘ ਦੇ ਨਾਲ ਮੈਨੇਜਰ ਸੁਖਰਾਜ ਸਿੰਘ ਤੇ ਹਰਪ੍ਰੀਤ ਸਿੰਘ ਵੀ ਮੌਜੂਦ ਸਨ। ਦੱਸ ਦਈਏ ਕਿ ਸੋਸ਼ਲ ਮੀਡੀਆ 'ਤੇ ਕਈ ਅਜਿਹੀਆਂ ਵਡਿੀਓ ਵਾਇਰਲ ਹੋ ਰਹੀਆਂ ਹਨ, ਜਿਸ 'ਚ ਸ਼ਿਵ ਸੈਨਾ ਦੇ ਕਈ ਆਗੂ ਸਿੱਖਾਂ ਖਿਲਾਫ਼ ਭੜਕਾਊ ਬਿਆਨ ਦੇ ਰਹੇ ਹਨ।

ਇਹ ਵੀ ਪੜ੍ਹੋ:ਭੀਖ ਮਾਫੀਆ: ਕਿਰਾਏ 'ਤੇ ਬੱਚੇ ਲੈ ਕੇ ਮੰਗਦੀਆਂ ਹਨ ਭੀਖ ਔਰਤਾਂ, ਸਲਾਉਣ ਲਈ ਦਿੰਦੀਆਂ ਹਨ ਨਸ਼ਾ

ABOUT THE AUTHOR

...view details