ਅੰਮ੍ਰਿਤਸਰ:ਕੋਰੋਨਾ ਕਾਲ ਵਿੱਚ ਪੁਲਿਸ ਤੇ ਹਸਪਤਾਲ (Hospital) ਦੇ ਸਟਾਫ਼ ਵੱਲੋਂ ਜੋ ਲੋਕਾਂ ਦੀ ਸਹਾਇਤਾ ਕੀਤੀ ਗਈ ਹੈ, ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਨ੍ਹਾਂ ਲੋਕਾਂ ਨੂੰ ਕੇਂਦਰ ਤੇ ਪੰਜਾਬ ਸਰਕਾਰ (Government of Punjab) ਵੱਲੋਂ ਕੋਰੋਨਾ ਵਾਰੀਅਰ ਦਾ ਖਿਤਾਬ ਦਿੱਤਾ ਗਿਆ ਸੀ। ਜੋ ਆਪਣੀ ਜਾਨ ਦੀ ਪਰਵਾਹ ਕੀਤੇ ਬਿਨ੍ਹਾਂ ਦੂਜਿਆ ਦੀ ਮਦਦ ਕਰ ਰਹੇ ਸਨ। ਅਜਿਹੇ ਵਿੱਚ ਹੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ (Sri Guru Nanak Dev Hospital) ਵਿੱਚ ਦਰਜਾ ਤਿੰਨ ਦੇ ਮੁਲਾਜ਼ਮਾਂ ਨੇ ਵੀ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਸਹਾਇਤਾ ਕੀਤੀ ਸੀ, ਪਰ ਹੁਣ ਇਨ੍ਹਾਂ ਲੋਕਾਂ ਦਾ ਹਸਪਤਾਲ ਵੱਲੋਂ ਅਪਮਾਨ ਵੀ ਕੀਤਾ ਜਾ ਰਿਹਾ ਹੈ।
ਦਰਅਸਲ ਕੋਰੋਨਾ ਕਾਲ ਦੌਰਾਨ ਇਨ੍ਹਾਂ ਮੁਲਾਜ਼ਮਾ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨ੍ਹਾਂ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾ ਦੀ ਸਹਾਇਤਾ ਕੀਤੀ ਸੀ। ਉਸ ਸਮੇਂ ਹਸਪਤਾਲ ਦੇ ਵੱਲੋਂ ਇਨ੍ਹਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਤੇ ਤਨਖਾਹ ਵਧਾਉਣ ਦਾ ਵਾਅਦਾ ਕੀਤਾ ਗਿਆ ਸੀ, ਪਰ ਅਜਿਹਾ ਹੋਇਆ ਨਹੀਂ। ਜਿਸ ਕਰਕੇ ਇਹ ਮੁਲਾਜ਼ਮ ਹੁਣ ਪ੍ਰੇਸ਼ਾਨ ਹਨ।
ਇਨ੍ਹਾਂ ਮੁਲਾਜ਼ਮਾਂ ਦਾ ਕਹਿਣਾ ਹੈ, ਕਿ ਉਹ ਇਸ ਹਸਪਤਾਲ (Hospital) ਵਿੱਚ ਪਿਛਲੇ 15 ਸਾਲਾਂ ਤੋਂ ਕੰਮ ਕਰ ਰਹੇ ਹਨ। ਤੇ ਜਿਸ ਲਈ ਉਨ੍ਹਾ ਨੂੰ 3500 ਰੁਪਏ ਤਨਖਾਹ ਦਿੱਤੀ ਜਾਂਦੀ ਸੀ। ਜੋ ਪਿਛਲੇ ਸਾਲ 6 ਹਜ਼ਾਰ ਕੀਤੀ ਗਈ।