ਅੰਮ੍ਰਿਤਸਰ: ਬੀਤੇ ਦਿਨੀਂ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਸਿੱਖ ਗੁਰੂ ਬਾਰੇ ਗ਼ਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ। ਇਸ ਮਾਮਲੇ ਵਿੱਚ ਭਾਈ ਪ੍ਰਿਤਪਾਲ ਸਿੰਘ ਨੇ ਅਕਾਲ ਤਖ਼ਤ ਸਾਹਿਬ ਨੂੰ ਆਪਣੀ ਲਿਖਤੀ ਸ਼ਿਕਾਇਤ ਦਿੱਤੀ।
ਇਸ ਸ਼ਿਕਾਇਤ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਅਗਯਾਤ ਵਿਅਕਤੀ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ, ਬੇਬੇ ਨਾਨਕੀ, ਭਾਈ ਮਰਦਾਨਾ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਪਤਨੀ ਖ਼ਿਲਾਫ਼ ਗ਼ਲਤ ਸ਼ਬਦਾਵਲੀ ਲਿਖੀ ਗਈ ਹੈ ਜਿਹੜੀ ਕਿ ਕਿਸੇ ਵੀ ਤਰ੍ਹਾਂ ਸਹਿਣਯੋਗ ਨਹੀਂ ਹੈ।