ਅੰਮ੍ਰਿਤਸਰ: ਮੋਟੀਵੇਟਰ ਵਿਵੇਕ ਬਿੰਦਰਾ (Vivek Bindra) ਵੱਲੋਂ ਸਿੱਖ ਗੁਰੂਆਂ ਦੇ ਕਾਰਟੁਨ ਬਣਾਉਣ ਦੇ ਵਿਰੋਧ ਵਿੱਚ ਅੰਮ੍ਰਿਤਸਰ ਦੇ ਕਮਿਸ਼ਨਰ ਦਫ਼ਤਰ (Commissioner Office of Amritsar) ਵਿੱਚ ਦਲਿਤ ਭਾਈਚਾਰੇ ਅਤੇ ਸਿੱਖ ਜਥੇਬੰਦੀਆਂ ਅਤੇ ਹੋਰ ਐੱਨ.ਜੀ.ਓ ਦੇ 100 ਦੇ ਕਰੀਬ ਆਗੂਆਂ ਵੱਲੋਂ ਇੱਕਠ ਕੀਤਾ ਗਿਆ ਹੈ। ਇਸ ਮੌਕੇ ਇਨ੍ਹਾਂ ਵੱਲੋਂ ਵਿਵੇਕ ਬਿੰਦਰਾ ‘ਤੇ FIR ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਇਨ੍ਹਾਂ ਆਗੂਆਂ ਵੱਲੋਂ ਵਿਵੇਕ ਬਿੰਦਰਾ (Vivek Bindra) ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹਚਾਉਣ ਦੇ ਇਲਜ਼ਾਮ ਲਗਾਏ ਹਨ।
ਇਸ ਮੌਕੇ ਗੱਲਬਾਤ ਕਰਦਿਆਂ ਵਿਕੀ ਥੋਮਸ ਅਤੇ ਹੋਰ ਧਾਰਮਿਕ ਜਥੇਬੰਦੀਆਂ ਦੇ ਆਗੂਆਂ (Leaders of religious organizations) ਨੇ ਦੱਸਿਆ ਕਿ ਸਾਡੇ ਗੁਰੂ ਮਹਾਰਾਜ ਦੀ ਛਵੀ ਨੂੰ ਕਾਰਟੁਨ ਦੇ ਰੂਪ ਵਿੱਚ ਪੇਸ਼ ਕਰਨ ਦੀ ਜੋ ਭੁਲ ਕੀਤੀ ਗਈ ਹੈ। ਉਹ ਬਹੁਤ ਹੀ ਮੰਦਭਾਗੀ ਗੱਲ ਹੈ। ਜਿਸ ਨੂੰ ਕਦੇ ਵੀ ਭੁਲਾਇਆ ਨਹੀ ਜਾ ਸਕਦਾ। ਜਿਸ ਦੇ ਚਲਦੇ ਸਿੱਖ ਸੰਗਤਾਂ ਤੋਂ ਇਲਾਵਾ ਵਿਸ਼ਵ ਭਰ ਦੀਆ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ ਅਤੇ ਇਸ ਗੰਭੀਰ ਮਾਮਲੇ ‘ਤੇ ਸ਼੍ਰੋਮਣੀ ਕਮੇਟੀ (Shiromani Committee) ਜਾ ਹੋਰ ਧਾਰਮਿਕ ਜਥੇਬੰਦੀਆਂ ਦਾ ਸਾਹਮਣੇ ਨਾ ਆਉਣਾ ਬਹੁਤ ਹੀ ਮੰਦਭਾਗਾ ਹੈ।