ਅੰਮ੍ਰਿਤਸਰ:ਸ਼੍ਰੋਮਣੀ ਅਕਾਲੀ ਦਲ (Shiromani Akali Dal) ਯੂਥ ਵਿੰਗ ਵੱਲੋਂ ਸ਼ਹਿਰ ਦੇ ਕਚਹਿਰੀ ਚੌਂਕ ਵਿਖੇ ਜਗਦੀਸ਼ ਟਾਈਟਲਰ (Jagdish Tytler) ਦਾ ਪੁਤਲਾ ਫੂਕ ਰੋਸ ਮੁਜ਼ਾਹਰਾ ਕੀਤਾ ਗਿਆ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਆਗੂਆਂ ਨੇ ਕਿਹਾ ਕਿ 1984 ਦਿੱਲੀ ‘ਚ ਕੀਤੇ ਗਏ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ (Jagdish Tytler) ਨੂੰ ਕਾਂਗਰਸ (Congress) ਵੱਲੋਂ ਅਹੁਦਾ ਦੇ ਨਿਵਾਜ਼ਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਕਾਂਗਰਸ ‘ਤੇ ਸਵਾਲ ਚੁੱਕਦਿਆ ਕਿਹਾ ਕਿ ਪੰਜਾਬ ਕਾਂਗਰਸ ਸਿੱਖ ਕਤਲੇਆਮ ਵਿੱਚ ਪੂਰੀ ਤਰ੍ਹਾਂ ਕਾਂਗਰਸ ਹਾਈ ਕਮਾਂਡ ਦੇ ਨਾਲ ਸੀ।
ਅਕਾਲੀ ਆਗੂ ਰਨਬੀਰ ਸਿੰਘ ਮੋਨੂੰ (Akali leader Ranbir Singh Monu) ਨੇ ਕਿਹਾ ਕਿ ਪੰਜਾਬ ਕਾਂਗਰਸ (Punjab Congress) ਦੇ ਲੀਡਰਾਂ ਨੇ ਆਪਣੀਆਂ ਕੁਰਸੀ ਲਈ ਆਪਣੇ ਹੀ ਸਿੱਖ ਭੈਣ-ਭਰਾਵਾਂ ਦਾ ਕਤਲੇਆਮ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕੁਰਸੀ ਦੇ ਭੁੱਖੇ ਲੋਕਾਂ ਨੇ ਗਾਂਧੀ ਪਰਿਵਾਰ ਦੇ ਇਸ਼ਾਰੇ ‘ਤੇ ਜਿੱਥੇ ਪਹਿਲਾਂ ਸਿੱਖਾਂ ਦਾ ਕਤਲ ਕਰਵਾਇਆ ਤੇ ਬਾਅਦ ਵਿੱਚ ਪੰਜਾਬ ਨੂੰ ਉਜਾੜਨ ਵਿੱਚ ਵੀ ਕੋਈ ਕਸਰ ਨਹੀਂ ਛੱਡੀ।
ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਡ ਨੇ ਚਾਰ ਦਿਨ ਪਹਿਲਾਂ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਪਾਰਟੀ ਦਾ ਪਰਮਾਨੈਂਟ ਇਨਵਾਇਟੀ ਨਿਯੁਕਤ ਕਰਕੇ ਸਿੱਖਾਂ ਦੇ ਮਨਾਂ ਨੂੰ ਬਹੁਤ ਵੱਡੀ ਠੇਸ ਪਹਚਾਈ ਹੈ। ਉਨ੍ਹਾਂ ਕਿਹਾ ਹਜ਼ਾਰਾਂ ਨਿਰਦੋਸ਼ ਲੋਕਾਂ ਦਾ ਕਤਲ ਕਰਨ ਵਾਲਾ ਮੁਲਜ਼ਮ ਕਿਵੇਂ ਕਿਸੇ ਪਾਰਟੀ ਦਾ ਪਰਮਾਨੈਂਟ ਇਨਵਾਇਟੀ ਨਿਯੁਕਤ ਹੋ ਸਕਦਾ ਹੈ।