ਅੰਮ੍ਰਿਤਸਰ:ਸੋਸ਼ਲ ਮੀਡੀਆ 'ਤੇ ਇੱਕ ਰਾਹੁਲ ਗਾਂਧੀ ਦੀ ਤਸਵੀਰ ਕਾਫੀ ਵਾਇਰਲ ਹੋ ਰਹੀ ਸੀ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੀ ਸ਼ਮੂਲੀਅਤ ਦੱਸੀ ਜਾ ਰਹੀ ਸੀ ਅਤੇ ਇਸ ਤਸਵੀਰ ਦੇ ਵਿੱਚ ਰਾਹੁਲ ਗਾਂਧੀ ਦੇ 10 ਸਿਰ ਲਗਾ ਕੇ ਉਸਨੂੰ ਰਾਵਣ ਦਾ ਰੂਪ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਅੱਜ ਕਾਂਗਰਸ ਵੱਲੋਂ ਭਾਰਤ ਜਨਤਾ ਪਾਰਟੀ ਦੇ ਖਿਲਾਫ ਇੱਕ ਅੰਮ੍ਰਿਤਸਰ ਵਿੱਚ ਵਿਸ਼ਾਲ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ 2024 ਦੀਆਂ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਦੀ ਬੁਖਲਾਹਟ ਦੱਸੀ ਗਈ। ਉਥੇ ਹੀ ਕਾਂਗਰਸੀ ਨੇਤਾ ਨੇ ਕਿਹਾ ਕਿ 2024 ਦੀਆਂ ਚੋਣਾਂ ਨੂੰ ਹਜੇ ਕੁਝ ਸਮਾਂ ਬਚਿਆ ਹੋਇਆ ਹੈ। ਪਰ ਹੁਣ ਇਥੋਂ ਹੀ ਸਿਆਸਤ ਪੂਰੀ ਤਰਹਾਂ ਨਾਲ ਗਰਮਾਉਂਦੀ ਹੋਈ ਨਜ਼ਰ ਆ ਰਹੀ ਹੈ।
Amritsar News : ਰਾਹੁਲ ਗਾਂਧੀ ਦੀ ਰਾਵਣ ਵਾਲੀ ਤਸਵੀਰ ਨੂੰ ਲੈ ਕੇ ਕਾਂਗਰਸੀਆਂ ਵੱਲੋਂ ਕੀਤਾ ਗਿਆ ਅੰਮ੍ਰਿਤਸਰ 'ਚ ਪ੍ਰਦਰਸ਼ਨ - ਰਾਹੁਲ ਗਾਂਧੀ ਦੀ ਰਾਵਣ ਵਾਲੀ ਤਸਵੀਰ
ਸੋਸ਼ਲ ਮੀਡੀਆ ’ਤੇ ਰਾਹੁਲ ਗਾਂਧੀ ਦੀ ਧਾਰਮਿਕ ਤਸਵੀਰ ਨੂੰ ਗ਼ਲਤ ਤਰੀਕੇ ਨਾਲ ਪੋਸਟ ਕਰਨ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਫੋਰ ਐਸ ਚੌਕ ਨੇੜੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। (Demonstration by Congress workers in Amritsar)
Published : Oct 7, 2023, 7:38 PM IST
'ਮੋਦੀ ਸਰਕਾਰ ਨੇ ਪਿਛਲੇ 9 ਸਾਲਾਂ ਦੌਰਾਨ ਦੇਸ਼ ਨੂੰ ਧਰਮਾਂ ਤੇ ਜਾਤਾਂ 'ਚ ਵੰਡਿਆ':ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਸੱਚੇ ਦੇਸ਼ ਭਗਤ ਹਨ ਤੇ ਉਹ ਦੇਸ਼ ਨੂੰ ਇਕਜੁੱਟ ਕਰਨ ਲਈ ਯਤਨਸ਼ੀਲ ਹਨ, ਜਦੋਂਕਿ ਕੇਂਦਰ ਦੀ ਮੋਦੀ ਸਰਕਾਰ ਨੇ ਪਿਛਲੇ 9 ਸਾਲਾਂ ਦੌਰਾਨ ਦੇਸ਼ ਨੂੰ ਧਰਮਾਂ ਤੇ ਜਾਤਾਂ 'ਚ ਵੰਡਿਆ ਹੋਇਆ ਹੈ। ਮੋਦੀ ਸਰਕਾਰ ਨੇ ਆਮ ਲੋਕਾਂ 'ਚ ਨਫ਼ਰਤ ਪੈਦਾ ਕਰਨ ਦਾ ਕੰਮ ਕੀਤਾ ਹੈ,ਜਦਕਿ ਰਾਹੁਲ ਗਾਂਧੀ ਪਿਆਰ ਦੀ ਦੁਕਾਨ ਖੋਲ੍ਹ ਰਹੇ ਹਨ। ਉਥੇ ਹੀ ਅਸ਼ਵਨੀ ਪੱਪੂ ਦਾ ਕਹਿਣਾ ਹੈ ਕਿ ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਪੂਰੇ ਦੇਸ਼ ਵਿੱਚ ਆਪਣਾ ਦਬਦਬਾ ਕਾਇਮ ਕਰਨ ਵਿੱਚ ਕਾਮਯਾਬ ਹੋ ਰਹੇ ਹਨ। ਜਿਸ ਕਰਕੇ ਭਾਰਤੀ ਜਨਤਾ ਪਾਰਟੀ ਪੂਰੀ ਤਰ੍ਹਾਂ ਨਾਲ ਬੁਖਲਾਹਟ ਵਿੱਚ ਨਜ਼ਰ ਆ ਰਹੀ ਹੈ ਅਤੇ ਉਹਨਾਂ ਵੱਲੋਂ ਹੁਣ ਉਹਨਾਂ ਦੀਆਂ ਤਸਵੀਰਾਂ ਦੇ ਨਾਲ ਇਸ ਤਰਾਂ ਦੀ ਛੇੜਛਾੜ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਇਸੇ ਦੇ ਰੋਸ ਦੇ ਚਲਦਿਆਂ ਅੱਜ ਉਹਨਾਂ ਵੱਲੋਂ ਅੰਮ੍ਰਿਤਸਰ ਦੇ ਭੰਡਾਰੀ ਪੁੱਲ ਦੇ ਉੱਤੇ ਭਾਰਤੀ ਜਨਤਾ ਪਾਰਟੀ ਦਾ ਪੁਤਲਾ ਫੂਕਿਆ ਗਿਆ ਹੈ ਅਤੇ ਜੇਕਰ ਭਾਰਤੀ ਜਨਤਾ ਪਾਰਟੀ ਇਸ ਤੋਂ ਬਾਅਦ ਨਾ ਆਈ ਤਾਂ ਸੰਘਰਸ਼ ਹੋਰ ਵੀ ਤਿੱਖੇ ਕੀਤੇ ਜਾ ਸਕਦੇ ਹਨ।
- Asian Games: ਏਸ਼ੀਆਈ ਖੇਡਾਂ 'ਚ ਭਾਰਤੀ ਪੁਰਸ਼ ਕ੍ਰਿਕਟ ਟੀਮ ਨੇ ਜਿੱਤਿਆ ਗੋਲਡ ਮੈਡਲ, ਜਾਣੋ ਕਿੰਨੀ ਹੋਈ ਮੈਡਲਾਂ ਦੀ ਗਿਣਤੀ
- Asian Games 2023 Day 14th Updates : ਏਸ਼ੀਆਈ ਖੇਡਾਂ ਵਿੱਚ ਤਗ਼ਮਿਆਂ ਗਿਣਤੀ 100 ਤੋਂ ਪਾਰ, ਕ੍ਰਿਕੇਟ ਅਤੇ ਬੈਡਮਿੰਟਨ ਵਿੱਚ ਭਾਰਤ ਨੂੰ ਮਿਲਿਆ ਗੋਲਡ
- Asian Games 2023 Sift Kaur : ਏਸ਼ੀਅਨ ਖੇਡਾਂ 'ਚ ਕਮਾਲ ਕਰਨ ਵਾਲੀ ਸਿਫ਼ਤ ਕੌਰ ਸਮਰਾ ਨੂੰ ਖੇਡ ਮੰਤਰੀ ਪੰਜਾਬ ਨੇ ਦਿੱਤੀ ਵਧਾਈ, ਘਰ ਪਹੁੰਚ ਇਨਾਮੀ ਰਾਸ਼ੀ ਦੇਣ ਦਾ ਕੀਤਾ ਐਲਾਨ
ਇੱਥੇ ਦੱਸਣ ਯੋਗ ਹੈ ਕਿ ਬੀਤੇ ਕੁਝ ਦਿਨਾਂ ਤੋਂ ਰਾਹੁਲ ਗਾਂਧੀ ਦੀ ਇੱਕ ਤਸਵੀਰ ਜਿਸ ਵਿੱਚ ਉਸਦੇ ਦਸ ਸਿਰ ਲਗਾ ਕੇ ਉਸ ਨੂੰ ਰਾਵਣ ਰੂਪ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਵੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੱਕ ਤਸਵੀਰ ਵਾਇਰਲ ਕੀਤੀ ਗਈ। ਹੁਣ ਵੇਖਣਾ ਹੋਵੇਗਾ ਕਿ 2024 ਦੀਆਂ ਚੋਣਾਂ ਦੇ ਦੌਰਾਨ ਕਿਹੜੀ ਪਾਰਟੀ ਨੂੰ ਲੋਕ ਆਪਣਾ ਨੁਮਾਇੰਦਾ ਚੁਣ ਕੇ ਲੋਕ ਸਭਾ ਵਿੱਚ ਭੇਜਦੇ ਹਨ। ਇਹ ਤਾਂ 2024 ਦੀਆਂ ਚੋਣਾਂ ਤੋਂ ਬਾਅਦ ਹੀ ਪਤਾ ਲੱਗ ਪਵੇਗਾ।