ਅੰਮ੍ਰਿਤਸਰ: ਕੱਥੂਨੰਗਲ ਟੋਲ ਪਲਾਜ਼ੇ ਦੇ ਉਤੇ ਮਲਟੀਪਰਪਜ਼ ਹੈਲਥ ਵਰਕਰਜ਼ (Multipurpose Health Workers) ਵੱਲੋਂ ਲਗਾਤਾਰ ਪਿਛਲੇ 13 ਦਿਨਾਂ ਤੋਂ ਧਰਨੇ ਲਗਾਇਆ ਜਾ ਰਹੇ ਹਨ। ਮਲਟੀਪਰਪਜ਼ ਹੈਲਥ ਵਰਕਰ ਵੱਲੋਂ ਪਿਛਲੇ 13 ਦਿਨਾਂ ਤੋਂ ਸਰਕਾਰ ਖਿਲਾਫ ਪੱਕਾ ਮੋਰਚਾ ਲਗਾਇਆ ਹੋਇਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਮਲਟੀਪਰਪਜ਼ ਹੈਲਥ ਵਰਕਰਜ਼ ਨੇ ਡਿਪਟੀ ਸੀਐੱਮ ਓਪੀ ਸੋਨੀ (Deputy CM OP Soni) ਦੀ ਕੋਠੀ ਦਾ ਘਿਰਾਓ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ 36000 ਮੁਲਾਜ਼ਮ ਪੱਕੇ ਕੀਤੇ ਗਏ ਹਨ। ਉਨ੍ਹਾਂ ਕਿ ਕਿਹੜੇ ਮੁਲਾਜ਼ਮ ਪੱਕੇ ਕੀਤੇ ਗਏ ਹਨ ਸਾਨੂੰ ਅੱਜ ਤੱਕ ਨਹੀਂ ਪਤਾ ਮਲਟੀਪਰਪਜ਼ ਹੈਲਥ ਵਰਕਰਜ਼ ਦੀ ਮੰਗ ਹੈ ਕਿ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਰੋਨਾ (Corona)ਕਾਲ ਦੇ ਵਿਚ ਲੋਕਾਂ ਦੀ ਸੇਵਾ ਕੀਤੀ ਹੈ।