ਅੰਮ੍ਰਿਤਸਰ: ਪਿਛਲੇ ਦਿਨੀਂ ਚੋਰਾਂ ਵਲੋਂ ਆਟੋ ਸਵਾਰ ਇੱਕ ਲੜਕੀ ਤੋਂ ਮੋਬਾਈਲ ਖੋਹ ਕੇ ਭੱਜਦੇ ਸਮੇਂ ਲੜਕੀ ਦੀ ਆਟੋ ਵਿਚੋਂ ਡਿੱਗ ਕੇ ਮੌਤ ਹੋ ਗਈ ਸੀ। ਜਿਸ ਨੂੰ ਲੈਕੇ ਪਰਿਵਾਰ ਵਲੋਂ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਧੀ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਕਿ ਪੁਲਿਸ ਵਲੋਂ ਹੁਣ ਤੱਕ ਘਟਨਾ ਦੇ ਆਰੋਪੀਆਂ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ।
ਇਸ ਸਬੰਧੀ ਪਰਿਵਾਰ ਦਾ ਕਹਿਣਾ ਕਿ ਪੁਲਿਸ ਵਲੋਂ ਆਰੋਪੀਆਂ ਨੂੰ ਫੜਨ ਲਈ ਚਾਰ ਦਿਨ ਦਾ ਸਮਾਂ ਮੰਗਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਪੁਲਿਸ ਭਾਵੇਂ ਚਾਰ ਦਿਨ ਤੋਂ ਸੱਤ ਦਿਨ ਲਗਾ ਦੇਵੇ ਪਰ ਘਟਨਾ 'ਚ ਆਰੋਪੀਆਂ ਦੀ ਗ੍ਰਿਫ਼ਤਾਰੀ ਕੀਤੀ ਜਾਵੇ। ਉਨ੍ਹਾਂ ਦਾ ਕਹਿਣਾ ਕਿ ਜੇਕਰ ਪੁਲਿਸ ਵਲੋਂ ਆਰੋਪੀਆਂ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਤਾਂ ਉਨ੍ਹਾਂ ਵਲੋਂ ਭੰਡਾਰੀ ਪੁਲ 'ਤੇ ਪੱਕਾ ਧਰਨਾ ਲਗਾਇਆ ਜਾਵੇਗਾ।