ਪੰਜਾਬ

punjab

ETV Bharat / state

ਮੋਦੀ ਤੇ ਅਮਿਤ ਸ਼ਾਹ ਦੇ ਗੁੰਮਸ਼ੁਦਗੀ ਪੋਸਟਰ ਲੈ ਨੌਜਵਾਨਾਂ ਕੀਤਾ ਪ੍ਰਦਰਸ਼ਨ - ਕੋਰੋਨਾ ਦੀ ਮਹਾਂਮਾਰੀ ਖਤਮ ਕਰਨ ਲਈ

ਅੰਮ੍ਰਿਤਸਰ 'ਚ ਨੌਜਵਾਨਾਂ ਵਲੋਂ ਪਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੀ ਭਾਲ ਕਰਨ ਦੇ ਪੋਸਟਰ ਲੈ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਜੇਕਰ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਸਰਕਾਰ ਨਹੀਂ ਚਲਾ ਸਕਦੇ ਤਾਂ ਉਨ੍ਹਾਂ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਗੁੰਮਸ਼ੁਦਗੀ ਪੋਸਟਰ ਲੈ ਨੌਜਵਾਨਾਂ ਕੀਤਾ ਪ੍ਰਦਰਸ਼ਨ
ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਗੁੰਮਸ਼ੁਦਗੀ ਪੋਸਟਰ ਲੈ ਨੌਜਵਾਨਾਂ ਕੀਤਾ ਪ੍ਰਦਰਸ਼ਨ

By

Published : May 15, 2021, 6:40 PM IST

ਅੰਮ੍ਰਿਤਸਰ: ਦੇਸ਼ ਲਗਾਤਾਰ ਕੋਰੋਨਾ ਮਹਾਂਮਾਰੀ ਨਾਲ ਜੂਝ ਰਿਹਾ ਹੈ ਅਤੇ ਹਾਲਾਂਕਿ ਸਰਕਾਰਾਂ ਵੱਲੋਂ ਕੋਰੋਨਾ ਮਹਾਂਮਾਰੀ ਨਾਲ ਲੜਨ ਲਈ ਕਈ ਤਰ੍ਹਾਂ ਦੀਆਂ ਸੰਭਵ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਹਨ। ਇੱਕ ਵਾਰ ਫਿਰ ਅੰਮ੍ਰਿਤਸਰ ਵਿੱਚ ਵਾਲਮੀਕੀ ਸਮਾਜ ਦੇ ਨੌਜਵਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਅਤੇ ਪ੍ਰਦਰਸ਼ਨ ਦੌਰਾਨ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਗੁੰਮਸ਼ੁਦਗੀ ਦੀ ਭਾਲ ਅਤੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ।

ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਗੁੰਮਸ਼ੁਦਗੀ ਪੋਸਟਰ ਲੈ ਨੌਜਵਾਨਾਂ ਕੀਤਾ ਪ੍ਰਦਰਸ਼ਨ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਾਲਮੀਕੀ ਸਮਾਜ ਦੇ ਆਗੂ ਨਿਤਿਨ ਕੁਮਾਰ ਮਨੀ ਨੇ ਕਿਹਾ ਕਿ ਭਾਰਤ 'ਚ ਕੋਰੋਨਾ ਕਾਰਨ ਨਿਰੰਤਰ ਲੋਕਾਂ ਦੀ ਮੌਤ ਹੋ ਰਹੀ ਹੈ। ਦੂਜੇ ਪਾਸੇ ਕੋਰੋਨਾ ਕਰਨ ਲੱਗੇ ਲੌਕ ਡਾਊਨ ਦੌਰਾਨ ਲੋਕਾਂ ਨੂੰ ਭੁੱਖਮਰੀ ਦਾ ਵੀ ਸ਼ਿਕਾਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਕੋਰੋਨਾ ਦੀ ਮਹਾਂਮਾਰੀ ਖਤਮ ਕਰਨ ਲਈ ਕੋਈ ਪੱਕਾ ਹੱਲ ਕਰਨਾ ਚਾਹੀਦਾ ਹੈ। ਦੇਸ਼ ਵਿੱਚ ਕਰਫ਼ਿਊ ਲਗਾਉਣਾ ਜਾਂ ਲੌਕ ਡਾਊਨ ਲਗਾਉਣਾ ਕੋਈ ਪੱਕਾ ਹੱਲ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਗੁੰਮਸ਼ੁਦਾ ਹੋ ਗਏ ਹਨ, ਜਿਨ੍ਹਾਂ ਨੂੰ ਲੋਕਾਂ ਦੀ ਜ਼ਿੰਦਗੀ ਦੀ ਕੋਈ ਪਰਵਾਹ ਨਹੀਂ ਹੈ। ਇਸ ਲਈ ਜੇਕਰ ਦੇਸ਼ ਦੇ ਪ੍ਰਧਾਨ ਮੰਤਰੀ ਜਾਂ ਗ੍ਰਹਿ ਮੰਤਰੀ ਦੇਸ਼ ਨੂੰ ਨਹੀਂ ਚਲਾ ਸਕਦੇ ਤਾਂ ਉਨ੍ਹਾਂ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ:ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਏ ਜਾਣ ’ਤੇ ਯੋਗੀ ਨੂੰ ਇਤਰਾਜ਼ !

ABOUT THE AUTHOR

...view details