ਅੰਮ੍ਰਿਤਸਰ: ਬਿਜਲੀ ਸੋਧ ਕਾਨੂੰਨ ਨੂੰ ਲੈ ਕੇ ਲਗਾਤਾਰ ਹੀ ਹੁਣ ਕਿਸਾਨ ਜਥੇਬੰਦੀਆਂ (Farmers organizations ) ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਇੱਕ ਵਾਰ ਫਿਰ ਮੋਰਚਾ ਖੋਲ੍ਹਿਆ ਜਾ ਰਿਹਾ ਹੈ। ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿਚ ਅੰਮ੍ਰਿਤਸਰ ਦੇ ਗੋਲਡਨ ਗੇਟ ਉੱਤੇ (On the Golden Gate of Amritsar) ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕੇਂਦਰ ਸਰਕਾਰ ਦਾ ਪੁਤਲਾ ਫੂਕ ਰੋਸ ਮੁਜ਼ਾਹਰਾ ਕੀਤਾ ਗਿਆ।
ਕਿਸਾਨ ਆਗੂਆਂ (Farmers organizations ) ਅਤੇ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਬਿਜਲੀ ਸੈਕਟਰ ਨੂੰ ਨਿਜੀ ਹੱਥਾਂ ਵਿਚ ਦੇਣ ਲਈ ਨਿੱਤ ਨਵੇਂ ਹਮਲੇ ਕਰ ਰਹੀ ਹੈ। ਜਿਸ ਦੇ ਤਹਿਤ ਬਿਜਲੀ ਵੰਡ ਦਾ ਕੰਮ ਨਿੱਜੀ ਹੱਥਾਂ ਵਿਚ ਦੇਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਸਰਕਾਰ ਦੇ ਇਸ ਐਲਾਨ ਦੇ ਵਿਰੋਧ ਵਿਚ ਬੁੱਧਵਾਰ ਨੂੰ ਸੂਬੇ ਦੇ ਐਲਾਨ ਉੱਤੇ ਜਿਲ੍ਹੇ ਭਰ ਵਿਚ ਮੋਦੀ ਸਰਕਾਰ ਦੇ ਪੁਤਲੇ ਫੂਕ ਮੁਜਾਹਰੇ ਕੀਤੇ ਜਾ ਰਹੇ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੰਮ੍ਰਿਤਸਰ ਗੋਲਡਨ ਗੇਟ (On the Golden Gate of Amritsar) ਦੇ ਬਾਹਰ ਵੀ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਦਾ ਪੁਤਲਾ ਫੂਕ ਰੋਸ ਮੁਜ਼ਾਹਰਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਹਿਲਾਂ ਸਰਕਾਰ ਨੇ ਪਾਣੀਆਂ ਦੇ ਮਸਲੇ ਉੱਤੇ ਪੰਜਾਬ ਨਾਲ ਵਿਤਕਰਾ ਕੀਤਾ ਅਤੇ ਹੁਣ ਬਿਜਲੀ ਸੋਧ ਬਿੱਲ ਲਿਆ ਕੇ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ ਜੋ ਕਿ ਅਸੀਂ ਕਦੇ ਵੀ ਨਹੀਂ ਹੋਣ ਦਵਾਂਗੇ।