ਅੰਮ੍ਰਿਤਸਰ: ਅਜਨਾਲਾ ਦੇ ਪਿੰਡ ਗੁੱਝਾਪੀਰ ਵਿੱਚ ਡੇਂਗੂ ਦਾ ਮਰੀਜ਼ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਸਿਹਤ ਵਿਭਾਗ ਚੌਂਕਸ ਹੋ ਗਿਆ ਹੈ। ਸਿਹਤ ਵਿਭਾਗ ਦੀ ਟੀਮ ਵੱਲੋਂ ਮਰੀਜ਼ ਦੇ ਘਰ ਪਹੁੰਚ ਕੇ ਪਰਿਵਾਰਕ ਮੈਂਬਰਾਂ ਦੇ ਖੂਨ ਸੈਂਪਲ ਲਏ ਗਏ ਅਤੇ ਪਰਿਵਾਰ ਤੇ ਆਲੇ ਦੁਆਲੇ ਦੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਇਹ ਵੀ ਪੜੋ: ਜ਼ਮਾਨਤ 'ਤੇ ਰਿਹਾਅ ਹੋਣ ਤੋਂ ਬਾਅਦ ਪਿੰਡ ਪਹੁੰਚੀ ਨੌਦੀਪ ਕੌਰ ਨਾਲ ਖਾਸ ਗੱਲਬਾਤ
ਇਸ ਸਬੰਧੀ ਐਸ.ਐਮ.ਓ ਅਜਨਾਲਾ ਓਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਕੋਲ ਬੁਖਾਰ ਚੜਨ ਉਪਰੰਤ ਇੱਕ ਮਰੀਜ਼ ਆਇਆ ਸੀ ਜਿਸ ਨੂੰ ਡੇਂਗੂ ਬੁਖਾਰ ਆਇਆ ਹੈ। ਉਨ੍ਹਾਂ ਦੱਸਿਆ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਅਜੇ ਗਰਮੀ ਸ਼ੁਰੂ ਹੀ ਹੋਈ ਹੈ ਕਿ ਡੇਂਗੂ ਦੇ ਮਰੀਜ਼ ਸਾਹਮਣੇ ਆਉਣ ਲੱਗ ਪਏ ਹਨ।
ਉਨ੍ਹਾਂ ਕਿਹਾ ਕਿ ਸਾਨੂੰ ਹੁਣ ਤੋਂ ਹੀ ਡੇਂਗੂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ ਕਿਉਂਕਿ 2019 ਵਿੱਚ ਅਜਨਾਲਾ ਵਿੱਚ ਡੇਂਗੂ ਦੇ ਬਹੁਤ ਸਾਰੇ ਮਰੀਜ਼ ਸਾਹਮਣੇ ਆਏ ਸੀ ਜਿਸ ਦੌਰਾਨ ਜਾਨੀ ਨੁਕਸਾਨ ਵੀ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਅਸੀਂ ਇਸ ਦੇ ਪਰਿਵਾਰ ਦੇ ਖੂਨ ਸੈਂਪਲ ਲਏ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜੋ: ਮੇਲਿਆਂ ਤੇ ਫੜ੍ਹੀਆਂ ਲਗਾਉਣ ਵਾਲੇ ਦੁਕਾਨਦਾਰਾਂ ਦੀ ਹਾਲਤ ਹੋਈ ਪਤਲੀ