ਅੰਮ੍ਰਿਤਸਰ: ਜਿੱਥੇ ਦੇਸ਼ ਭਰ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧਦੀ ਜਾ ਰਹੀ ਹੈ ਤਾਂ ਨਾਲ ਹੀ ਕਈ ਲੋਕਾਂ ਕੋਰੋਨਾ ਕਾਰਨ ਆਪਣੀ ਜਾਨ ਵੀ ਗੁਆ ਚੁੱਕੇ ਹਨ। ਇਸ ਦੇ ਨਾਲ ਹੀ ਗੱਲ ਜੇਕਰ ਅੰਮ੍ਰਿਤਸਰ ਦਿਹਾਤੀ ਅਧੀਨ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੀ ਕੀਤੀ ਜਾਵੇ ਤਾਂ ਸੈਂਕੜੇ ਪਿੰਡਾਂ ਲਈ ਸਿਹਤ ਸਹੂਲਤਾਂ ਦੀ ਆਸ ਦੀ ਕਿਰਨ ਵਜੋਂ ਜਾਣੇ ਜਾਂਦੇ ਇਸ ਸਰਕਾਰੀ ਹਸਪਤਾਲ ਵਿੱਚ ਕੋਵਿਡ ਵਾਰਡ ਦੀ ਕੋਈ ਵੀ ਸਹੂਲਤ ਉਪਲੱਬਧ ਨਹੀਂ ਹੈ।
ਬਾਬਾ ਬਕਾਲਾ ਸਾਹਿਬ 'ਚ ਸਿਹਤ ਪ੍ਰਬੰਧਾਂ ਨੂੰ ਲੈਕੇ ਵਿਭਾਗ ਸੁਸਤ - ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ
ਜਿੱਥੇ ਦੇਸ਼ ਭਰ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧਦੀ ਜਾ ਰਹੀ ਹੈ ਤਾਂ ਨਾਲ ਹੀ ਕਈ ਲੋਕਾਂ ਕੋਰੋਨਾ ਕਾਰਨ ਆਪਣੀ ਜਾਨ ਵੀ ਗੁਆ ਚੁੱਕੇ ਹਨ। ਇਸ ਦੇ ਨਾਲ ਹੀ ਗੱਲ ਜੇਕਰ ਅੰਮ੍ਰਿਤਸਰ ਦਿਹਾਤੀ ਅਧੀਨ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੀ ਕੀਤੀ ਜਾਵੇ ਤਾਂ ਸੈਂਕੜੇ ਪਿੰਡਾਂ ਲਈ ਸਿਹਤ ਸਹੂਲਤਾਂ ਦੀ ਆਸ ਦੀ ਕਿਰਨ ਵਜੋਂ ਜਾਣੇ ਜਾਂਦੇ ਇਸ ਸਰਕਾਰੀ ਹਸਪਤਾਲ ਵਿੱਚ ਕੋਵਿਡ ਵਾਰਡ ਦੀ ਕੋਈ ਵੀ ਸਹੂਲਤ ਉਪਲੱਬਧ ਨਹੀਂ ਹੈ।
ਇਸ ਸਬੰਧੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਦਾ ਕਹਿਣਾ ਕਿ ਉਨ੍ਹਾਂ ਵਲੋਂ ਹਸਪਤਾਲ 'ਚ ਕੋਰੋਨਾ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਕਈ ਮਰੀਜ਼ਾਂ ਨੂੰ ਘੱਟ ਦਿੱਕਤ ਹੋਣ 'ਤੇ ਹੋਮ ਆਈਸੋਲੇਸ਼ਨ ਕੀਤਾ ਜਾਂਦਾ ਹੈ। ਉਨ੍ਹਾਂ ਦਾ ਕਹਿਣਾ ਕਿ ਜੇਕਰ ਕਿਸੇ ਮਰੀਜ਼ ਨੂੰ ਜਿਆਦਾ ਸਮੱਸਿਆ ਹੋਵੇ ਤਾਂ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਰੈਫ਼ਰ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਹਸਪਤਾਲ 'ਚ ਸਰਕਾਰ ਵਲੋਂ ਦਿੱਤੀਆਂ ਫਤਿਹ ਕਿੱਟਾਂ ਹਨ, ਜਿਨ੍ਹਾਂ ਨਾਲ ਕੋਰੋਨਾ ਮਰੀਜ਼ਾਂ ਦੀ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ 'ਚ ਰੋਜ਼ਾਨਾ 200 ਤੋਂ 300 ਲੋਕਾਂ ਦੇ ਸੈਂਪਲ ਲਏ ਜਾਂਦੇ ਹਨ।
ਇਹ ਵੀ ਪੜ੍ਹੋ:ਇੱਕ ਪਿਸਤੌਲ,ਦੋ ਜ਼ਿੰਦਾ ਕਾਰਤੂਸ ਸਣੇ ਇੱਕ ਵਿਅਕਤੀ ਪੁਲਿਸ ਅੜਿੱਕੇ