ਅੰਮ੍ਰਿਤਸਰ: ਪੰਜਾਬ ਦੇ ਡਿਪਟੀ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Deputy Chief Minister Om Prakash Soni) ਅੰਮ੍ਰਿਤਸਰ ਵਿਚਸੇਂਟ ਪੌਲ ਚਰਚ ਵਿੱਚ ਪਹੁੰਚੇ ਜਿੱਥੇ ਉਨ੍ਹਾਂ ਨੇ ਚਰਚ ਨੂੰ ਕਰੀਬ ਢਾਈ ਲੱਖ ਰੁਪਏ ਦਾ ਚੈੱਕ ਵੀ ਸੌਂਪਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਉਹ ਬਤੌਰ ਉਪ ਮੁੱਖ ਮੰਤਰੀ ਬਣਨ ਤੋਂ ਬਾਅਦ ਅਸ਼ੀਰਵਾਦ ਲੈਣ ਲਈ ਇੱਥੇ ਜ਼ਰੂਰ ਪਹੁੰਚਣਾ ਚਾਹੁੰਦੇ ਸੀ ਤੇ ਅੱਜ ਉਨ੍ਹਾਂ ਨੂੰ ਮੌਕਾ ਮਿਲਿਆ ਇੱਥੇ ਆ ਕੇ ਨਤਮਸਤਕ ਹੋਏ ਹਨ ਤੇ ਸਰਬੱਤ ਦੇ ਭਲੇ ਦੇ ਲਈ ਅਰਦਾਸ ਵੀ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਢਾਈ ਲੱਖ ਰੁਪਏ ਦਾ ਚੈੱਕ ਵੀ ਇਸ ਚਰਚ ਨੂੰ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਪਿਛਲੇ ਦਿਨੀਂ ਬੇਮੌਸਮੇ ਮੀਂਹ ਨਾਲ ਕਿਸਾਨਾਂ ਦੀ ਫਸਲ ਖਰਾਬ ਹੋਈ ਹੈ ਸਰਕਾਰ ਉਨ੍ਹਾਂ ਨੂੰ ਮੁਆਵਜ਼ਾ ਜ਼ਰੂਰ ਦੇਵੇਗੀ।