ਅੰਮ੍ਰਿਤਸਰ:ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਵੱਡੀ ਮੰਦਭਾਗੀ ਘਟਨਾ ਵਾਪਰੀ ਹੈ। ਸ੍ਰੀ ਹਰਮੰਦਿਰ ਸਾਹਿਬ 'ਚ ਅੱਜ ਇੱਕ ਨੌਜਵਾਨ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ( desecrate Golden Temple) ਕੀਤੀ ਗਈ। ਜਿਸ ਨੂੰ ਕਿ ਮੌਕੇ 'ਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵਲੋਂ ਕਾਬੂ ਕਰ ਲਿਆ ਗਿਆ। ਜਿਸ ਤੋਂ ਬਾਅਦ ਭਾਵੁਕ ਹੋਏ ਸ਼ਰਧਾਲੂਆਂ ਨੇ ਉਸ ਨੂੰ ਖੂਬ ਕੁੱਟਿਆ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।
ਉਕਤ ਨੌਜਵਾਨ ਜੰਗਲਾ ਟੱਪ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਨਜ਼ਦੀਕ ਪਹੁੰਚ ਗਿਆ ਸੀ, ਜਿਸ ਨੂੰ ਮੁਸਤੈਦੀ ਨਾਲ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਲੋਂ ਰੋਕ ਲਿਆ ਗਿਆ। ਘਟਨਾ ਅੱਜ ਸ਼ਾਮ 6 ਵਜੇ ਦੇ ਕਰੀਬ ਦੱਸੀ ਜਾ ਰਹੀ ਹੈ,ਜਦੋ ਰਹਿਰਾਸ ਸਾਹਿਬ ਦਾ ਪਾਠ ਚੱਲ ਰਿਹਾ ਸੀ।। ਉਕਤ ਘਟਨਾ ਤੋਂ ਬਾਅਦ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਪਰ ਇਸ ਦੇ ਨਾਲ ਹੀ ਨੌਜਵਾਨ ਨੂੰ ਕਾਬੂ ਕਰਨ ਤੋਂ ਬਾਅਦ ਇਕੱਠੀ ਹੋਈ ਭੀੜ ਵਲੋਂ ਉਸ ਨੂੰ ਮਾਰ-ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।