ਅੰਮ੍ਰਿਤਸਰ:ਸੰਘਣੀ ਧੁੰਦ ਅਤੇ ਠੰਡ ਨੇ ਪੂਰੇ ਉੱਤਰ ਭਾਰਤ ਨੂੰ ਆਪਣੀ ਚਾਦਰ ਵਿਚ ਲਪੇਟ ਲਿਆ ਹੈ। ਲੋਕਾਂ ਨੂੰ ਆਉਣ-ਜਾਣ ਅਤੇ ਘਰੋਂ ਬਾਹਰ ਨਿਕਲਣ ਵਿਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਭ ਦੇ ਬਾਵਜੂਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib Amritsar) ਵਿੱਚ ਸੰਗਤਾਂ ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਮੱਥਾ ਟੇਕਣ ਵਾਲੇ ਸ਼ਰਧਾਲੂਆਂ ਦੀ ਆਮਦ ਵਿੱਚ ਕੋਈ ਕਮੀ ਨਹੀਂ ਆਈ। ਇਸੇ ਤਰ੍ਹਾਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਅੰਮ੍ਰਿਤਸਰ ਪਹੁੰਚ ਰਹੀਆਂ ਹਨ।
ਸੰਘਣੀ ਧੁੰਦ ਅਤੇ ਠੰਢ ਵੀ ਸ਼ਰਧਾਲੂਆਂ ਨੂੰ ਰੋਕ ਨਹੀ ਸਕਦੀ: ਸ਼ਰਧਾਲੂਆਂ ਦਾ ਇੱਥੇ ਪਹੁੰਚ ਕੇ ਮੱਥਾ ਟੇਕਣਾ ਇਸ ਗੱਲ ਦਾ ਸਬੂਤ ਹੈ ਕਿ ਧੁੰਦ ਹੋਵੇ, ਠੰਢ ਹੋਵੇ ਜਾਂ ਝੱਖੜ ਹੋਵੇ, ਸ਼ਰਧਾਲੂਆਂ ਦੀ ਸ਼ਰਧਾ ਭਾਵਨਾ ਵਿੱਚ ਕੋਈ ਕਮੀ ਨਹੀਂ ਆਉਂਦੀ। ਇਸ ਨੂੰ ਵਿਸ਼ਵਾਸ ਹੀ ਕਿਹਾ ਜਾ ਸਕਦਾ ਹੈ ਕਿ ਇੰਨੀ ਸੰਘਣੀ ਧੁੰਦ ਅਤੇ ਠੰਡ ਦੇ ਬਾਵਜੂਦ ਜਦੋਂ ਵਾਹਨ ਚਾਲਕਾਂ ਨੂੰ ਸੜਕਾਂ 'ਤੇ ਆਪਣੇ ਵਾਹਨ ਚਲਾਉਣ 'ਚ ਇੰਨੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਲੋਕ ਆਪਣੇ ਘਰਾਂ ਤੋਂ ਬਾਹਰ ਵੀ ਨਹੀਂ ਨਿਕਲ ਰਹੇ ਹਨ। ਉਥੇ ਹੀ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਸ਼ਰਧਾਲੂ ਨਤਮਸਤਕ ਹੋਣ ਲਈ ਆ ਰਹੇ ਹਨ।