ਅੰਮ੍ਰਿਤਸਰ:ਭਾਵੇਂ ਸੰਘਣੀ ਧੁੰਦ ਅਤੇ ਠੰਡ ਨੇ ਪੂਰੇ ਉੱਤਰ ਭਾਰਤ ਨੂੰ ਆਪਣੀ ਚਾਦਰ ਵਿੱਚ ਲਪੇਟ ਲਿਆ ਹੈ। ਜਿਸ ਕਰਕੇ ਲੋਕਾਂ ਨੂੰ ਆਉਣ-ਜਾਣ ਅਤੇ ਘਰੋਂ ਬਾਹਰ ਨਿਕਲਣ ਵਿਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਇਸ ਸਭ ਦੇ ਬਾਵਜੂਦ ਆਸਥਾ ਦਾ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib Amritsar) ਬਣਿਆ ਹੋਇਆ ਹੈ। ਜਿੱਥੇ ਮੱਥਾ ਟੇਕਣ ਵਾਲੇ ਸ਼ਰਧਾਲੂਆਂ ਦੀ ਆਮਦ ਵਿੱਚ ਕੋਈ ਕਮੀ ਨਹੀਂ ਆਈ। ਇਸੇ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਦੇਸ਼ ਦੇ ਕੋਨੇ-ਕੋਨੇ ਤੋਂ ਅੰਮ੍ਰਿਤਸਰ (Devotees paying obeisance at Sri Harmandir Sahib) ਪਹੁੰਚ ਰਹੀਆਂ ਹਨ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦਾ ਹਜ਼ੂਮ :-ਦੱਸ ਦਈਏ ਕਿ ਇੰਨੀ ਸੰਘਣੀ ਧੁੰਦ ਅਤੇ ਠੰਡ ਦੇ ਬਾਵਜੂਦ ਵੀ ਜਦੋਂ ਵਾਹਨ ਚਾਲਕਾਂ ਨੂੰ ਸੜਕਾਂ 'ਤੇ ਆਪਣੇ ਵਾਹਨ ਚਲਾਉਣ 'ਚ ਇੰਨੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਹੁਤ ਸਾਰੇ ਲੋਕ ਤਾਂ ਆਪਣੇ ਘਰਾਂ ਤੋਂ ਬਾਹਰ ਵੀ ਨਹੀਂ ਨਿਕਲ ਰਹੇ ਹਨ। ਪਰ ਉੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib Amritsar) ਵਿਖੇ ਮੱਥਾ ਟੇਕਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਕੋਈ ਕਮੀ ਨਹੀਂ ਆਈ ਹੈ। ਇੱਥੇ ਦੇਸ਼ ਦੇ ਕੋਨੇ ਕੋਨੇ ਤੋਂ ਸ਼ਰਧਾਲੂ ਪਹੁੰਚ ਰਹੇ ਹਨ।
ਠੰਡ ਦੇ ਮੌਸਮ ਵਿੱਚ ਸ਼ਰਧਾਲੂਆਂ ਦੀ ਆਸਥਾ ਵਿੱਚ ਕੋਈ ਕਮੀ ਨਹੀਂ:-ਇਸ ਦੌਰਾਨ ਹੀ ਸ੍ਰੀ ਦਰਬਾਰ ਸਾਹਿਬ (Sri Harmandir Sahib Amritsar) ਮੱਥਾ ਟੇਕਣ ਆਏ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਮੌਸਮ ਹੈ। ਪੰਜਾਬ ਵਿੱਚ ਸਭ ਤੋਂ ਜਿਆਦਾ ਠੰਡ ਅਤੇ ਧੁੰਦ ਪੈ ਰਹੀ ਅਤੇ ਇਸ ਠੰਡ ਦੇ ਮੌਸਮ ਵਿੱਚ ਵੀ ਸ਼ਰਧਾਲੂਆਂ ਦੀ ਆਸਥਾ ਵਿੱਚ ਕੋਈ ਕਮੀ ਨਹੀਂ ਆਈ ਹੈ। ਦੇਸ਼ ਦੇ ਹੋਰਨਾਂ ਸੂਬਿਆਂ ਅਤੇ ਸ਼ਹਿਰਾਂ ਤੋਂ ਇਲਾਵਾ ਸਥਾਨਕ ਨਿਵਾਸੀ ਵੀ ਇੱਥੇ ਪਹੁੰਚ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੇ ਹਨ।