ਅੰਮ੍ਰਿਤਸਰ: ਹਰ ਸਾਲ ਦੀ ਤਰ੍ਹਾਂ ਦੇਸ਼ ਵਿਦੇਸ਼ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਸੰਗਤ ਹੁੰਮ ਹੁਮਾ ਕੇ ਪਹੁੰਚ ਰਹੀਆਂ ਹਨ। ਦੀਵਾਲੀ ਤਿਉਹਾਰ ਪ੍ਰਤੀ ਉਤਸ਼ਾਹ ਅਤੇ ਚਾਅ-ਦੁਲਾਰ ਕਰਕੇ ਹੀ ਇਹ ਅਖੌਤ ਪ੍ਰਸਿੱਧ ਹੈ, ਦਾਲ ਰੋਟੀ ਘਰ ਦੀ, ਦੀਵਾਲੀ ਅੰਬਰਸਰ ਦੀ। ਅੰਮ੍ਰਿਤਸਰ ਦੇ ਸਿੱਖਾਂ ਵੱਲੋਂ ਪਹਿਲੀ ਵਾਰ ਦੀਵਾਲੀ ਛੇਵੀਂ ਪਾਤਸ਼ਾਹੀ ਸਮੇਂ ਪੂਰੇ ਉਤਸ਼ਾਹ ਨਾਲ ਮਨਾਈ ਗਈ ਸੀ।
ਦਿਵਾਲੀ ਅਤੇ ਬੰਦੀ ਛੋੜ ਦਿਹਾੜੇ ਮੌਕੇ ਹੁੰਮ ਹੁਮਾ ਕੇ ਸੰਗਤ ਪਹੁੰਚੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਦੀਵਾਲੀ ਪੂਰੇ ਸੰਸਾਰ ਵਿਚ ਪ੍ਰਸਿੱਧੀ ਪਾ ਚੁੱਕੀ ਹੈ। ਇਸ ਦਿਹਾੜੇ ਸ੍ਰੀ ਦਰਬਾਰ ਸਾਹਿਬ ਸਹਿਤ ਪੂਰੇ ਸ਼ਹਿਰ ‘ਚ ਕਰੋੜਾਂ ਰੁਪਿਆਂ ਦੀ ਆਤਿਸ਼ਬਾਜ਼ੀ ਚਲਾਈ ਜਾਂਦੀ ਹੈ। ਦੀਵਾਲੀ ਦੀ ਰਾਤ ਸ੍ਰੀ ਹਰਿਮੰਦਰ ਸਾਹਿਬ ‘ਚ ਅਜਿਹੀ ਦੀਪਮਾਲਾ ਕੀਤੀ ਜਾਂਦੀ ਹੈ।
ਦਿਵਾਲੀ ਅਤੇ ਬੰਦੀ ਛੋੜ ਦਿਹਾੜੇ ਮੌਕੇ ਹੁੰਮ ਹੁਮਾ ਕੇ ਸੰਗਤ ਪਹੁੰਚੀ ਦਰਬਾਰ ਸਾਹਿਬ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਕੋਰੋਨਾ ਮਹਾਂਮਾਰੀ ਕਰਕੇ ਪ੍ਰਭਾਵਤ ਹੋਏ ਜੀਵਨ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ ਕਿਉਂਕਿ ਦਿਵਾਲੀ ਅਤੇ ਬੰਦੀ ਛੋੜ ਦਾ ਦਿਹਾੜਾ ਪਵਿੱਤਰ ਹੈ। ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਜੀ ਦੇ ਚਰਨਾਂ ਵਿੱਚ ਇਹੋ ਅਰਦਾਸ ਹੈ ਕਿ ਪੂਰੇ ਵਿਸ਼ਵ ਨੂੰ ਇਸ ਕੋਰੋਨਾ ਮਹਾਂਮਾਰੀ ਤੋਂ ਨਿਜਾਤ ਮਿਲੇ।
ਸ਼ਰਧਾਲੂਆਂ ਨੇ ਸਮੂਹ ਸਿੱਖ ਸੰਗਤ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਅਜਿਹੇ ਸ਼ੁੱਭ ਦਿਹਾੜੇ ਮੌਕੇ ਨਾਮ, ਸੇਵਾ, ਸਿਮਰਨ ਨਾਲ ਜੁੜਨਾ ਚਾਹੀਦਾ ਹੈ।