ਮ੍ਰਿਤਸਰ : ਅੰਮ੍ਰਿਤਸਰ ਧਮਾਕੇ ਮਾਮਲੇ ਵਿੱਚ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਹੈ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਕਰਦਿਆਂ ਇਸ ਨੂੰ ਸੁਲਝਾ ਲਿਆ ਹੈ। ਡੀਜੀਪੀ ਨੇ ਕਿਹਾ ਕਿ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਵਿੱਚ ਆਜ਼ਾਦਵੀਰ ਸਿੰਘ, ਅਮਰੀਕ ਸਿੰਘ, ਸਾਹਿਬ ਸਿੰਘ (ਸਾਭਾ), ਹਰਜੀਤ ਸਿੰਘ ਤੇ ਧਰਮਿੰਦਰ ਸਿੰਘ ਸ਼ਾਮਲ ਹਨ। ਆਜ਼ਾਦਵੀਰ ਤੇ ਅਮਰੀਕ ਸਿੰਘ ਨੇ ਆਈਈਡੀ ਅਲਵਰ ਤੋਂ ਐਕਸਪਲੋਸ ਕੀਤੇ ਸਨ। ਉਨ੍ਹਾਂ ਦੱਸਿਆ ਕਿ ਮਾਮਲੇ ਵਿਚ ਅਮਰੀਕ ਸਿੰਘ ਦੀ ਪਤਨੀ ਖਿਲਾਫ ਵੀ ਕਾਰਵਾਈ ਹੋ ਸਕਦੀ ਹੈ।
ਮੁਲਜ਼ਮਾਂ ਕੋਲੋਂ ਬਰਾਮਦ ਹੋਈ 1.100 ਕਿਲੋ ਵਿਸਫੋਟਕ ਸਮੱਗਰੀ :ਜਾਂਚ ਦੌਰਾਨ ਆਜ਼ਾਦਵੀਰ ਕੋਲੋਂ ਪੁਲਿਸ ਨੂੰ 1 ਕਿਲੋ 100 ਗ੍ਰਾਮ ਵਿਸਫੋਟਕ ਸਮੱਗਰੀ ਬਰਾਮਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਵਿਚ ਐਸਜੀਪੀਸੀ ਟਾਸਕ ਫੋਰਸ ਨੇ ਪੁਲਿਸ ਦੀ ਬਹੁਤ ਸਹਾਇਤਾ ਕੀਤੀ ਹੈ। ਪਹਿਲੀ ਆਈਈਡੀ ਗੁਰੂ ਰਾਮ ਦਾਸ ਸਰਾਂ ਵਿੱਚ ਅਸੈਂਬਲ ਕੀਤੀ ਗਈ, ਜਿਨ੍ਹਾਂ ਨੂੰ ਤਿੰਨ ਕੰਟੇਨਰਾਂ (ਦੋ ਕੈਨ ਤੇ ਇਕ ਟਿਫਿਨ) ਵਿੱਚ 200 ਐਕਸਪਲੋਸਿਵ ਇਕ ਲਿਫਾਫੇ ਵਿੱਚ ਪਾ ਕੇ ਪਾਰਕਿੰਗ ਦੀ ਰੂਫ ਟੌਪ ਉਤੇ ਜਾ ਕੇ ਆਜ਼ਾਦਵੀਰ ਨੇ ਹੇਠਾਂ ਸੁੱਟੀ ਸੀ, ਜਿਸ ਨਾਲ 6 ਮਈ ਨੂੰ ਰਾਤ 11 ਵਜੇ ਧਮਾਕਾ ਹੋਇਆ ਸੀ। ਇਨ੍ਹਾਂ ਮੁਲਜ਼ਮਾਂ ਕੋਲੋਂ ਜੋ ਵਿਸਫੋਕਟ ਸਮੱਗਰੀ ਬਰਾਮਦ ਹੋਈ ਹੈ, ਉਹ ਲੋਅ ਗ੍ਰੇਡ ਦੀ ਹੈ, ਜੋ ਕਿ ਪਟਾਕੇ ਬਣਾਉਣ ਵਿੱਚ ਕੰਮ ਆਉਂਦੀ ਹੈ।
- Explosion Near Golden Temple: ਅੰਮ੍ਰਿਤਸਰ 'ਚ ਮੁੜ ਧਮਾਕਾ, ਡੀਜੀਪੀ ਨੇ ਕਿਹਾ- "5 ਮੁਲਜ਼ਮ ਗ੍ਰਿਫਤਾਰ, ਸਰਾਂ ਦੇ ਬਾਥਰੂਮ ਵਿੱਚ IED ਅਸੈਂਬਲ ਕੀਤਾ ਗਿਆ ਸੀ"
- Gas leak in Nangal: ਲੁਧਿਆਣਾ ਤੋਂ ਬਾਅਦ ਹੁਣ ਨੰਗਲ 'ਚ ਗੈਸ ਲੀਕ, ਕਈ ਲੋਕ ਪ੍ਰਭਾਵਿਤ, ਬੱਚੇ ਵੀ ਸ਼ਾਮਲ
- ਇਥੇ ਦੇਖੋ ਪਾਲੀਵੁੱਡ ਦੀਆਂ ਆਨ-ਸਕ੍ਰੀਨ ਜੋੜੀਆਂ ਦੀ ਸੂਚੀ, ਜਿਨ੍ਹਾਂ ਦੀ ਕੈਮਿਸਟਰੀ ਨੇ ਲਿਆ ਦਿੱਤਾ ਸੀ ਬਾਕਸ ਆਫਿਸ 'ਤੇ ਤੂਫਾਨ