ਅੰਮ੍ਰਿਤਸਰ: ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਦੇ ਪਿਤਾ ਧਰਮਿੰਦਰ ਉਨ੍ਹਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਅੰਮ੍ਰਿਤਸਰ ਦੇ ਹਵਾਈ ਅੱਡੇ 'ਤੇ ਪੁੱਜੇ। ਇਸ ਦੌਰਾਨ ਧਰਮਿੰਦਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਨੀ ਦਿਓਲ ਨੂੰ ਰਾਜਨੀਤੀ ਮੈਂ ਸਿਖਾਵਾਂਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨੀ ਆਉਣੀ ਚਾਹੀਦੀ ਹੈ, ਰਾਜਨੀਤੀ ਦੀ ਲੋੜ ਨਹੀਂ।
ਪੁੱਤ ਸੰਨੀ ਦੇ ਹੱਕ 'ਚ ਚੋਣ ਪ੍ਰਚਾਰ ਕਰਨਗੇ ਧਰਮਿੰਦਰ - ਅੰਮ੍ਰਿਤਸਰ
ਲੋਕ ਸਭਾ ਚੋਣਾਂ ਨੂੰ ਲੈ ਕੇ ਮਾਹੌਲ ਪੂਰਾ ਭੱਖਿਆ ਹੋਇਆ ਹੈ। ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ 'ਚੋਂ ਗੁਰਦਾਸਪੁਰ ਦੀ ਸੀਟ ਸਭ ਤੋਂ ਹੌਟ ਮਨੀ ਜਾ ਰਹੀ ਹੈ, ਕਿਉਂਕਿ ਗੁਰਦਾਸਪੁਰ ਤੋਂ ਭਾਜਪਾ ਨੇ ਫ਼ਿਲਮੀ ਅਦਾਕਾਰ ਸੰਨੀ ਦਿਓਲ ਨੂੰ ਮੈਦਾਨ ਵਿੱਚ ਉਤਾਰਿਆ ਹੋਇਆ ਹੈ।
ਧਰਮਿੰਦਰ ਪੁੱਜੇ ਹਵਾਈ ਅੱਡੇ
ਦੱਸ ਦੇਈਏ ਕਿ ਗੁਰਦਾਸਪੁਰ ਲੋਕ ਸਭਾ ਸੀਟ 'ਤੇ ਕਾਂਗਰਸ ਵਲੋਂ ਸੁਨੀਲ ਜਾਖੜ ਤੇ ਆਮ ਆਦਮੀ ਪਾਰਟੀ ਵਲੋਂ ਪੀਟਰ ਮਸੀਹ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਸੀਟ ‘ਤੇ ਹੁਣ ਭਾਜਪਾ ਉਮੀਦਵਾਰ ਸੰਨੀ ਦਿਓਲ ਅਤੇ ਕਾਂਗਰਸ ਦੇ ਸੁਨੀਲ ਜਾਖੜ ਵਿਚਾਲੇ ਸਖ਼ਤ ਮੁਕਾਬਲਾ ਹੋਵੇਗਾ ਕਿਉਂਕਿ ਸੰਨੀ ਦਿਓਲ ਦੇ ਆਉਣ ਨਾਲ ਮੁਕਾਬਲਾ ਕਾਫ਼ੀ ਫਸਵਾਂ ਹੋ ਗਿਆ ਹੈ।