ਅੰਮ੍ਰਿਤਸਰ: ਅੰਮ੍ਰਿਤਸਰ ਦੇ ਰਾਜਾਸਾਂਸੀ ਏਅਰਪੋਰਟ ਰੋਡ ਤੇ ਸਥਿਤ ਇਕ ਨਿਜੀ ਹਸਪਤਾਲ 'ਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਇਕ 32 ਸਾਲਾ ਨੌਜਵਾਨ ਦੀ ਮੌਤ ਉਪਰੰਤ ਪਰਿਵਾਰਕ ਮੈਬਰਾਂ ਵੱਲੋਂ ਧਰਨਾ ਲਾ ਦਿੱਤਾ। ਪਰਿਵਾਰਕ ਮੈਬਰਾਂ ਨੇ ਹਸਪਤਾਲ ਪ੍ਰਸ਼ਾਸਨ 'ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੇ 32 ਸਾਲਾ ਬੇਟੇ ਦੇ ਦਿਲ ਦੇ ਇਲਾਜ ਸਬੰਧੀ ਹਸਪਤਾਲ ਵਾਲਿਆਂ ਵੱਲੋਂ 3 ਲੱਖ ਦੇ ਪੈਕੇਜ ਦੀ ਮੰਗ ਕੀਤੀ ਗਈ ਸੀ ਪਰ ਆਪਰੇਸ਼ਨ ਤੋਂ ਬਾਅਦ ਸਾਡੇ ਕੋਲੋਂ 7 ਲੱਖ ਰੁਪਏ ਲੈ ਲਏ ਗਏ।
ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਦੇ ਬਾਹਰ ਹੰਗਾਮਾ - ਫ਼ਰਜ਼ੀ ਬਿਲ
ਅੰਮ੍ਰਿਤਸਰ ਦੇ ਰਾਜਾਸਾਂਸੀ ਏਅਰਪੋਰਟ ਰੋਡ ਤੇ ਸਥਿਤ ਇਕ ਨਿਜੀ ਹਸਪਤਾਲ 'ਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਇਕ 32 ਸਾਲਾ ਨੌਜਵਾਨ ਦੀ ਮੌਤ ਉਪਰੰਤ ਪਰਿਵਾਰਕ ਮੈਬਰਾਂ ਵੱਲੋਂ ਧਰਨਾ ਲਾ ਦਿੱਤਾ। ਪਰਿਵਾਰਕ ਮੈਬਰਾਂ ਨੇ ਹਸਪਤਾਲ ਪ੍ਰਸ਼ਾਸਨ 'ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੇ 32 ਸਾਲਾ ਬੇਟੇ ਦੇ ਦਿਲ ਦੇ ਇਲਾਜ ਸਬੰਧੀ ਹਸਪਤਾਲ ਵਾਲਿਆਂ ਵੱਲੋਂ 3 ਲੱਖ ਦੇ ਪੈਕੇਜ ਦੀ ਮੰਗ ਕੀਤੀ ਗਈ ਸੀ ਪਰ ਆਪਰੇਸ਼ਨ ਤੋਂ ਬਾਅਦ ਸਾਡੇ ਕੋਲੋਂ 7 ਲੱਖ ਰੁਪਏ ਲੈ ਲਏ ਗਏ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਲੜਕਾ ਪਿਛਲੇ 10 ਦਿਨਾਂ ਤੋਂ ਵੈਂਟੀਲੇਟਰ ਤੇ ਰੱਖਣ ਤੋਂ ਬਾਅਦ ਅੱਜ ਮ੍ਰਿਤਕ ਐਲਾਨ ਕਰ ਦਿੱਤਾ ਤੇ ਮ੍ਰਿਤਕ ਨੌਜਵਾਨ ਦੀ ਲਾਸ਼ ਦੇਣ ਲਈ ਲਈ ਢਾਈ ਲੱਖ ਰੁਪਏ ਦੀ ਹੋਰ ਮੰਗ ਕੀਤੀ ਜਾ ਰਹੀ ਹੈੈ।ਪਰਿਵਾਰਕ ਮੈਬਰਾਂ ਦਾ ਅੰਦੇਸ਼ਾ ਹੈ ਕਿ ਹਸਪਤਾਲ ਵੱਲੋਂ ਸਾਡੇ ਬੇਟੇ ਨੂੰ 10 ਦਿਨ ਵੈਂਟੀਲੇਟਰ 'ਤੇ ਰੱਖ ਕੇ ਫ਼ਰਜ਼ੀ ਬਿਲ ਬਣਾਇਆ ਗਿਆ ਹੈ ਅਤੇ ਸਾਡੇ ਕੋਲੋਂ 7 ਲੱਖ ਰੁਪਏ ਨਾਜਾਇਜ਼ ਵਸੂਲੇ ਗਏ ਹਨ। ਹੁਣ ਡੈੱਡ ਬਾਡੀ ਦੇਣ ਮੌਕੇ ਵੀ 2.50 ਲੱਖ ਰੁਪਏ ਦੀ ਨਾਜਾਇਜ਼ ਮੰਗ ਕੀਤੀ ਜਾ ਰਹੀ ਹੈ ਜਿਸ ਦੇ ਚਲਦੇ ਉਨ੍ਹਾਂ ਵੱਲੋਂ ਇਹ ਧਰਨਾ ਲਗਾਇਆ ਗਿਆ ਹੈ। ਦੱਸਦਈਏ ਕਿ ਹਸਪਤਾਲ ਵਿੱਚ ਕੋਈ ਵੀ ਡਾਕਟਰ ਨਜ਼ਰ ਨਹੀਂ ਆਇਆ।