ਪੰਜਾਬ

punjab

ETV Bharat / state

ਦਰਬਾਰ ਸਾਹਿਬ ਵਿਖੇ ਧਰਨਾ ਲਾ ਕੇ "ਧਰਨਾਕਾਰੀ" ਅਸਲ ਦੋਸ਼ੀਆਂ ਨੂੰ ਬਚਾ ਰਿਹੈ: ਸਤਨਾਮ ਸਿੰਘ - ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਨੂੰ ਗਾਇਬ ਕਰਨ ਵਾਲੇ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਲਈ ਸਿੱਖ ਜਥੇਬੰਦੀਆਂ ਵੱਲੋਂ 14 ਸਤੰਬਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਅੱਗੇ ਧਰਨਾ ਲਾਇਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਆਗੂ ਸਤਨਾਮ ਸਿੰਘ ਨੇ ਇਸ ਧਰਨੇ ਦੀ ਨਿਖੇਧੀ ਕੀਤੀ।

ਫ਼ੋਟੋ
ਫ਼ੋਟੋ

By

Published : Sep 24, 2020, 7:12 PM IST

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਨੂੰ ਗਾਇਬ ਕਰਨ ਵਾਲੇ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਲਈ ਸਿੱਖ ਜਥੇਬੰਦੀਆਂ ਵੱਲੋਂ 14 ਸਤੰਬਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਅੱਗੇ ਧਰਨਾ ਲਾਇਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਆਗੂ ਸਤਨਾਮ ਸਿੰਘ ਨੇ ਇਸ ਧਰਨੇ ਦੀ ਨਿਖੇਧੀ ਕੀਤੀ।

ਵੀਡੀਓ

ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਆਗੂ ਸਤਨਾਮ ਸਿੰਘ ਨੇ ਕਿਹਾ ਕਿ ਜਿਹੜੇ 328 ਸਰੂਪ ਗਾਇਬ ਹੋਏ ਹਨ ਉਨ੍ਹਾਂ ਦੀ ਜਾਂਚ ਚੱਲ ਰਹੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਬੜੇ ਬੇਅੰਤ ਤੇ ਸਮਰੱਥ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਖੁਦ ਸਜ਼ਾ ਦੇਣਗੇ ਅਤੇ ਦੋਸ਼ੀਆਂ ਦੇ ਕੀੜੇ ਪੈਣਗੇ। ਸਤਨਾਮ ਸਿੰਘ ਨੇ ਕਿਹਾ ਕਿ ਜਦੋਂ ਵੀ ਪੰਜਾਬ ਦੀ ਜਵਾਨੀ, ਕਿਸਾਨੀ ਦੇ ਮਸਲੇ ਭੱਖਦੇ ਹਨ ਤਾਂ ਉਦੋਂ ਦਰਬਾਰ ਸਾਹਿਬ ਦੇ ਆਲੇ-ਦੁਆਲੇ ਹੀ ਧਰਨੇ ਲਗਾਏ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਜੋ ਲੋਕ ਦਰਬਾਰ ਸਾਹਿਬ ਦੇ ਵਿੱਚ ਧਰਨਾ ਲਾ ਕੇ ਬੈਠੇ ਹਨ, ਉਨ੍ਹਾਂ ਨੇ ਦਰਬਾਰ ਸਾਹਿਬ ਵਿਖੇ ਧਰਨਾ ਲਾਉਣ ਦੀ ਥਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਜਾਂ ਪ੍ਰਕਾਸ਼ ਸਿੰਘ ਬਾਦਲ ਦੇ ਘਰ ਅੱਗੇ ਧਰਨਾ ਲਾਉਣਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਸਾਹਮਣੇ ਲਿਆਉਣਾ ਚਾਹੀਦਾ ਸੀ ਪਰ ਹੁਣ ਅਸੀਂ ਹੁਣ ਇੱਕ ਦੂਜੇ ਨਾਲ ਭਿੜ ਕੇ ਇੱਕ ਦੂਜੇ ਦੀਆਂ ਦਸਤਾਰਾਂ ਉਤਾਰ ਰਹੇ ਹਾਂ।

ਉਨ੍ਹਾਂ ਕਿਹਾ ਕਿ ਬੜੀਆਂ ਕੁਰਬਾਨੀਆਂ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿੱਚ ਆਈ ਹੈ। ਜੇਕਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕਾਂ ਖ਼ਿਲਾਫ਼ ਰੋਲਾ ਪਾਉਣ ਵਾਲੇ ਵਿਰੋਧੀਆਂ ਵਿੱਚ ਦਮ ਹੈ ਤਾਂ ਉਹ ਖੁਦ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿੱਚ ਖੜ੍ਹੇ ਹੋ ਕੇ ਅੱਗੇ ਆਉਣ। ਸਤਨਾਮ ਸਿੰਘ ਨੇ ਕਿ ਅਸੀਂ ਸਾਰੇ ਭਰਾ ਹਾਂ, ਸਾਰਾ ਨੂੰ ਮਿਲ ਕੇ ਰਹਿਣਾ ਚਾਹੀਦਾ ਹੈ। ਇਸ ਤਰ੍ਹਾਂ ਧਰਨੇ ਲਾਉਣੇ ਗੁਰੂ ਘਰ ਵਿੱਚ ਸ਼ੋਭਾ ਨਹੀਂ ਦਿੰਦਾ, ਧਰਨਾ ਲਾਉ ਪਰ ਸਹੀ ਥਾਂ ਅਸਲ ਦੋਸ਼ੀਆਂ ਦੇ ਘਰ ਅੱਗੇ ਲਾਓ।ਉਹਨਾਂ ਕਿਹਾ ਕਿ ਕਿਤੇ ਧਰਨਾਕਾਰੀ ਦਰਬਾਰ ਸਾਹਿਬ ਧਰਨਾ ਲਾ ਕੇ ਅਸਲ ਦੋਸ਼ੀਆਂ ਨੂੰ ਤਾਂ ਨੀ ਬਚਾ ਰਹੇ ਹਾਂ।

ABOUT THE AUTHOR

...view details