ਪੰਜਾਬ

punjab

ETV Bharat / state

ਕੈਂਦੀਆਂ ਦੇ ਜ਼ੇਲ੍ਹ ’ਚ ਹੋਣਗੇ ਸਾਰੇ ਟੈਸਟ - ਪੰਜਾਬ ਸਰਕਾਰ ਦੇ ਸਹਿਯੋਗ ਨਾਲ

ਡਾ.ਐੱਸਪੀ ਸਿੰਘ ਓਬਰਾਏ ਨੇ ਹੁਣ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਅੰਦਰ ਬੰਦ ਕੈਦੀਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਜੇਲ੍ਹਾਂ 'ਚ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਲੈਬਾਰਟਰੀ ਚ 25 ਤੋਂ 30 ਲੱਖ ਰੁਪਏ ਦੇ ਕਰੀਬ ਦਾ ਖਰਚਾ ਆਵੇਗਾ।

ਕੈਂਦੀਆਂ ਦੇ ਜ਼ੇਲ੍ਹ ’ਚ ਹੋਣਗੇ ਸਾਰੇ ਟੈਸਟ
ਕੈਂਦੀਆਂ ਦੇ ਜ਼ੇਲ੍ਹ ’ਚ ਹੋਣਗੇ ਸਾਰੇ ਟੈਸਟ

By

Published : Apr 18, 2021, 5:30 PM IST

ਅੰਮ੍ਰਿਤਸਰ: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐੱਸਪੀ ਸਿੰਘ ਓਬਰਾਏ ਨੇ ਹੁਣ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਅੰਦਰ ਬੰਦ ਕੈਦੀਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਜੇਲ੍ਹਾਂ 'ਚ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਲੈਬਾਰਟਰੀ ਚ 25 ਤੋਂ 30 ਲੱਖ ਰੁਪਏ ਦੇ ਕਰੀਬ ਦਾ ਖਰਚਾ ਆਵੇਗਾ। ਇਸ ਤੋਂ ਪ੍ਰਾਈਵੇਟ ਲੈਬਾਰਟਰੀਆਂ ਦੇ ਮੁਕਾਬਲੇ ਕੇਵਲ 10 ਫ਼ੀਸਦੀ ਭਾਵ ਲਾਗਤ ਮੁੱਲ ਹੀ ਵਸੂਲਿਆ ਜਾਵੇਗਾ।

ਸੀਐੱਮ ਕੈਪਟਨ ਨੇ ਜਤਾਈ ਸਹਿਮਤੀ

ਇਸ ਸਬੰਧ ਚ ਜਾਣਕਾਰੀ ਦਿੰਦੇ ਹੋਏ ਟਰੱਸਟ ਦੇ ਮੁੱਖੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਕੈਦੀਆਂ ਦੇ ਮੁੜ ਬਸੇਰੇ, ਭਲਾਈ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਬਣੇ ਜੇਲ੍ਹ ਬੋਰਡ ਦੇ ਮੈਂਬਰ ਹੋਣ ਦੇ ਨਾਤੇ ਉਨ੍ਹਾਂ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਆਨਲਾਈਨ ਮੀਟਿੰਗ ਕੀਤੀ ਜਿਸ ਚੋ ਉਨ੍ਹਾਂ ਨੇ ਜੇਲ੍ਹਾਂ ਅੰਦਰ ਬੰਦ ਕੈਦੀਆਂ ਦੇ ਸਿਹਤ ਪੱਖ ਤੋਂ ਇਲਾਵਾ ਬੀਮਾਰ ਕੈਦੀਆਂ ਨੂੰ ਜੇਲ੍ਹ ਤੋਂ ਬਾਹਰ ਲਿਜਾ ਕੇ ਟੈਸਟ ਕਰਾਉਣ ਦੀ ਔਖੀ ਤੇ ਖਰਚੀਲੀ ਪ੍ਰਕਿਰਿਆ ਦਾ ਹਵਾਲਾ ਦਿੰਦਿਆਂ ਸਰਬੱਤ ਦਾ ਭਲਾ ਟਰੱਸਟ ਵੱਲੋਂ ਜੇਲ੍ਹਾਂ ਅੰਦਰ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ ਖੋਲ੍ਹਣ ਦੀ ਤਜਵੀਜ਼ ਰੱਖੀ ਸੀ। ਜਿਸ ’ਤੇ ਮੁੱਖ ਮੰਤਰੀ ਵੱਲੋਂ ਤੁਰੰਤ ਆਪਣੀ ਸਹਿਮਤੀ ਦੇ ਦਿੱਤੀ ਗਈ ਹੈ।

ਪੈਸੇ ਅਤੇ ਸਮੇਂ ਦੀ ਹੋਵੇਗੀ ਬਚਤ

ਡਾ.ਐੱਸ.ਪੀ. ਸਿੰਘ ਓਬਰਾਏ ਨੇ ਇਹ ਵੀ ਦੱਸਿਆ ਕਿ ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਤਹਿਤ 6 ਜਿਲ੍ਹਿਆਂ ਅੰਮ੍ਰਿਤਸਰ, ਪਟਿਆਲਾ, ਗੁਰਦਾਸਪੁਰ, ਲੁਧਿਆਣਾ, ਜਲੰਧਰ, ਫਰੀਦਕੋਟ ਦੀਆਂ ਕੇਂਦਰੀ ਜੇਲ੍ਹਾਂ 'ਚ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ ਖੋਲ੍ਹੀਆਂ ਜਾਣਗੀਆਂ। ਜਦਕਿ ਅਗਲੇ ਪਡ਼੍ਹਾਵਾਂ 'ਚ ਬਾਕੀ ਰਹਿੰਦੇ ਜ਼ਿਲ੍ਹਿਆਂ ਦੀਆਂ ਕੇਂਦਰੀ ਅਤੇ ਸਬ ਜੇਲ੍ਹਾਂ ਵਿੱਚ ਵੀ ਇਹ ਸਹੂਲਤ ਦਿੱਤੀ ਜਾਵੇਗੀ। ਇਸ ਸਹੂਲਤ ਨਾਲ ਸੁਰੱਖਿਆ ਦੇ ਇੰਤਜ਼ਾਮਾਂ ਨੂੰ ਲੈ ਕੇ ਆਉਂਦੇ ਵਾਧੂ ਖਰਚਿਆਂ ਤੋਂ ਨਿਜਾਤ ਮਿਲੇਗੀ।

ਇਹ ਵੀ ਪੜੋ: ਲੁਧਿਆਣਾ ਦੇ 2 ਇਲਾਕਿਆਂ 'ਚ ਲੱਗਿਆਂ ਲੌਕਡਾਊਨ

ABOUT THE AUTHOR

...view details