ਅੰਮ੍ਰਿਤਸਰ:ਸੂਬਾ ਸਰਕਾਰ ਵਿਕਾਸ ਦੇ ਵੱਡੇ ਵੱਡੇ ਦਾਅਵੇ ਕਰਦੀ ਹੈ। ਪਰ ਅੰਮ੍ਰਿਤਸਰ ਦਾ ਕੋਟ ਖਾਲਸਾ ਇਲਾਕਾ ਇਹਨਾਂ ਦਾਵਿਆਂ ਦੀ ਪੋਲ ਖੋਲ੍ਹ ਰਿਹਾ ਹੈ। ਇਲਾਕੇ ਵਿੱਚ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਹੀਂ ਹੈ। ਇਲਾਕੇ ਵਿੱਚ ਕੂੜੇ ਦੇ ਅੰਬਾਰ ਲੱਗੇ ਹੋਏ ਹਨ। ਸੀਵਰੇਜ ਦਾ ਪਾਣੀ ਲੋਕਾਂ ਦੇ ਪੀਣ ਵਾਲੇ ਪਾਣੀ ਵਿੱਚ ਰਲ ਕੇ ਬਿਮਾਰੀਆਂ ਫੈਲਾ ਰਿਹਾ ਹੈ।
ਜਿਸ ਕਾਰਨ ਬੱਚੇ ਗਲੀਆਂ ਵਿਚ ਖੇਡ ਨਹੀ ਸਕਦੇ ਮੱਛਰ, ਡੇਂਗੂ, ਮਲੇਰੀਆ ਵਰਗੀ ਬੀਮਾਰੀਆਂ ਨਾਲ ਗ੍ਰਸਤ ਹੋ ਰਹੇ ਹਨ। ਜਿਸ ਕਾਰਨ ਲੋਕ ਧਰਨਾ ਪ੍ਰਦਰਸ਼ਨ ਕਰਨ ਦੇ ਲਈ ਮਜ਼ਬੂਰ ਹਨ।ਇਸ ਸੰਬਧੀ ਗੱਲਬਾਤ ਕਰਦਿਆਂ ਅੰਮ੍ਰਿਤਸਰ ਹਲਕਾ ਪੱਛਮੀ ਤੋ ਸ੍ਰੋਮਣੀ ਅਕਾਲੀ ਦਲ ਦੇ ਇੰਚਾਰਜ ਦਲਬੀਰ ਸਿੰਘ ਵੇਰਕਾ ਨੇ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅੰਮ੍ਰਿਤਸਰ ਗੁਰੂ ਕੀ ਨਗਰੀ ਵਿਖੇ ਲੋਕ ਨਰਕ ਭਰੀ ਜਿੰਦਗੀ ਜਿਉਣ ਨੂੰ ਮਜ਼ਬੂਰ ਹਨ।