ਅੰਮ੍ਰਿਤਸਰ:ਥਾਣਾ ਘਰਿੰਡਾ ਅਧੀਨ ਆਉਂਦੇ ਇਲਾਕੇ ਵਿਚ ਐਕਟਿਵਾ (Activa) ਖੜ੍ਹੀ ਕਰਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ। ਇਸ ਦੌਰਾਨ ਦੋਵਾਂ ਧਿਰਾਂ ਨੂੰ ਗੰਭੀਰ ਸੱਟਾਂ ਲੱਗੀਆਂ। ਇਸ ਬਾਰੇ ਗੁਰਚਰਨ ਸਿੰਘ ਨੇ ਦੱਸਿਆ ਕਿ ਉਹ ਆਪਣੇ ਘਰ ਵਿਚ ਰਾਤ ਦੇ ਸਮੇਂ ਸੁੱਤਾ ਪਿਆ ਸੀ ਤੇ ਜਦੋਂ ਉਸ ਦੇ ਦੋਵੇਂ ਛੋਟੇ ਭਰਾ ਘਰ ਆਏ ਤਾਂ ਗੱਡੀ ਖੜ੍ਹੀ ਕਰਨ ਨੂੰ ਲੈ ਕੇ ਬਾਬਾ ਅਖ਼ਬਾਰਾਂ ਵਾਲੇ ਨਾਲ ਉਨ੍ਹਾਂ ਦਾ ਝਗੜਾ ਹੋ ਗਿਆ।
ਜਿਸ ਦੌਰਾਨ ਬਾਬਾ ਅਖਬਾਰਾਂ ਵਾਲੇ ਨੇ ਆਪਣੇ ਕੁਝ ਸਾਥੀਆਂ ਅਤੇ ਆਪਣੇ ਪੁੱਤਰਾਂ ਨੂੰ ਨਾਲ ਲਿਆ ਕੇ ਉਨ੍ਹਾਂ ਦੇ ਘਰ ਹਮਲਾ ਕੀਤਾ। ਉਨ੍ਹਾਂ ਦੀ ਐਕਟਿਵਾ ਅਤੇ ਇਕ ਮੋਟਰਸਾਈਕਲ ਅਤੇ ਘਰ ਦੇ ਸ਼ੀਸ਼ੇ ਤੱਕ ਤੋੜ ਦਿੱਤੇ। ਇਸ ਦੌਰਾਨ ਉਨ੍ਹਾਂ ਦੀਆਂ ਮਹਿਲਾਵਾਂ ਉੱਤੇ ਵੀ ਹਮਲਾ (Attack) ਕੀਤਾ। ਜਿਸ 'ਚ ਉਨ੍ਹਾਂ ਦੇ ਗੰਭੀਰ ਸੱਟਾਂ ਵੀ ਲੱਗੀਆਂ ਹਨ।