ਅੰਮ੍ਰਿਤਸਰ: ਸਾਬਕਾ ਰਾਗੀ ਪਦਮ ਸ੍ਰੀ ਨਿਰਮਲ ਸਿੰਘ ਖਾਲਸਾ ਦਾ ਜਿਸ ਜ਼ਮੀਨ 'ਤੇ ਅੰਤਿਮ ਸਸਕਾਰ ਕੀਤਾ ਗਿਆ ਸੀ, ਹੁਣ ਉਸ ਜ਼ਮੀਨੀ ਉੱਤੇ ਲੱਗੇ ਫਲੈਕਸ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ।
ਨਿਰਮਲ ਸਿੰਘ ਦੇ ਪੁੱਤਰ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਦੀ ਮੌਤ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆਉਣ ਨਾਲ ਹੋ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਅੰਤਿਮ ਸਸਕਾਰ ਕਰਨ ਵੇਲੇ ਵੀ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੇ ਕਿਹਾ ਕਿ ਜਿੱਥੇ ਉਨ੍ਹਾਂ ਦੇ ਪਿਤਾ ਨਿਰਮਲ ਸਿੰਘ ਜੀ ਦਾ ਸਸਕਾਰ ਕੀਤਾ ਗਿਆ ਸੀ ਉੱਥੇ ਸੰਗਤਾਂ ਨੂੰ ਦਰਸ਼ਨ ਕਰਨ ਵੇਲੇ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਨੂੰ ਮੁੱਖ ਰਖਦੇ ਹੋਏ ਉਨ੍ਹਾਂ ਨੇ ਉੱਥੇ ਫਲੈਕਸ ਬੋਰਡ ਲੱਗਾ ਦਿੱਤਾ। ਉਨ੍ਹਾਂ ਕਿਹਾ ਕਿ ਉਸ ਫਲੈਕਸ ਬੋਰਡ ਵਿੱਚ ਸਿਰਫ਼ ਭਾਈ ਨਿਰਮਲ ਸਿੰਘ ਦੇ ਦੇਹ ਸਸਕਾਰ ਦੇ ਸਥਾਨ ਬਾਰੇ ਦੱਸਿਆ ਗਿਆ ਸੀ।
ਉਨ੍ਹਾਂ ਕਿਹਾ ਕਿ ਇਸ ਫਲੈਕਸ ਨੂੰ ਲੈ ਕੇ ਵੇਰਕਾ ਨਿਵਾਸੀ ਸਤਪਾਲ ਸਿੰਘ ਹੁੰਦਲ ਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਫਲੈਕਸ ਉਤਾਰਨ ਬਾਰੇ ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਫਲੈਕਸ ਲਗਾਇਆ ਸੀ ਉਸ ਤੋਂ ਅਗਲੇ ਹੀ ਦਿਨ ਉਨ੍ਹਾਂ ਨੂੰ ਵੇਰਕਾ ਵੱਲੋਂ ਫਲੈਕਸ ਉਤਾਰਨ ਦਾ ਫੋਨ ਆ ਗਿਆ।
ਸਿੱਖ ਸੰਗਠਨ ਦੇ ਮੈਂਬਰ ਨੇ ਕਿਹਾ ਕਿ ਪਹਿਲਾਂ ਤਾਂ ਸਾਬਕਾ ਰਾਗੀ ਸ੍ਰੀ ਨਿਰਮਲ ਸਿੰਘ ਖ਼ਾਲਸਾ ਜੀ ਦੀ ਦੇਹ ਸਸਕਾਰ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ। ਉਨ੍ਹਾਂ ਦੀ ਦੇਹ ਨੂੰ ਸਰਕਾਰ ਵੱਲੋਂ ਕਾਫੀ ਸਮੇਂ ਤੱਕ ਰੋਲਿਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਹੁਣ ਉਨ੍ਹਾਂ ਦੇ ਅੰਤਿਮ ਸਸਕਾਰ ਵਾਲੀ ਥਾਂ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਉਸ ਵੇਲੇ ਜੋ ਪੀੜਤ ਪਰਿਵਾਰ ਨਾਲ ਵਾਅਦੇ ਕੀਤੇ ਸੀ ਉਨ੍ਹਾਂ ਵਾਅਦਿਆਂ ਨੂੰ ਹੁਣ ਬਹਾਲ ਕਰੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਤਾਂ ਸਿੱਖ ਸੰਗਤਾਂ ਦਾ ਲਾਵਾ ਫੁੱਟੇਗਾ।
ਇਹ ਵੀ ਪੜ੍ਹੋ:ਪਿੰਡ ਵਾਸੀਆਂ ਦਾ ਸਰਕਾਰ ਤੋਂ ਉੱਠਿਆ ਭਰੋਸਾ, ਕੋਰੋਨਾ ਟੈਸਟ ਕਰਵਾਉਣ ਤੋਂ ਕੀਤਾ ਇਨਕਾਰ