ਅੰਮ੍ਰਿਤਸਰ: ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਨੂੰ ਲੈ ਕੇ ਵਿਕਾਸ ਕਾਰਜ ਜਾਰੀ ਹਨ, ਪਰ ਇਸ ਦੇ ਵਿਚਾਲੇ ਇੱਕ ਵਿਵਾਦ ਜੁੜ ਗਿਆ ਹੈ। ਦਰਅਸਲ, ਕਿਹਾ ਜਾ ਰਿਹਾ ਹੈ ਕਿ ਜਲ੍ਹਿਆਂਵਾਲਾ ਬਾਗ ਦੇ ਅੰਦਰ ਔਰਤਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਲਗਾਈਆਂ ਗਈਆਂ ਹਨ, ਜਿਸ 'ਤੇ ਲੋਕਾਂ ਨੇ ਇਤਰਾਜ਼ ਜਤਾਇਆ ਹੈ।
ਕੰਬੋਜ ਸਭਾ ਅੰਮ੍ਰਿਤਸਰ ਦੇ ਵਾਈਸ ਪ੍ਰਧਾਨ ਹਰਕੀਰਤ ਸਿੰਘ ਦੀ ਪ੍ਰਧਾਨਗੀ 'ਚ ਮੀਟਿੰਗ ਹੋਈ। ਇਸ ਮੀਟਿੰਗ 'ਚ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀ ਰਹਿਨੁਮਾਈ ਹੇਠ ਜਲ੍ਹਿਆਂਵਾਲੇ ਬਾਗ ਦਾ ਨਵੀਨੀਕਰਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਅਜਿਹੇ ਫੈਸਲੇ ਲਏ ਗਏ ਹਨ ਜੋ ਪੰਜਾਬ ਦੀ ਜਨਤਾ ਤੇ ਦੇਸ਼ ਪ੍ਰੇਮੀਆਂ ਦੇ ਹਿਰਦੇ ਨੂੰ ਵਲੂੰਧਰ ਕੇ ਰੱਖ ਦਿੰਦੇ ਹਨ।