ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਰੂ ਰਾਮਦਾਸ ਲੰਗਰ ਹਾਲ ਦੇ ਬਰਾਂਡੇ ਵਿੱਚ ਗੁਰਦੁਆਰਾ ਸਾਹਿਬ ਨੁਮਾ ਦੀ ਫੋਟੋ ਬਣੀ ਹੋਈ ਹੈ। ਇਸ 'ਤੇ ਲੋਕ ਇਨਸਾਫ਼ ਪਾਰਟੀ ਦੇ ਕੋਰ ਕਮੇਟੀ ਮੈਂਬਰ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਇਤਰਾਜ਼ ਪ੍ਰਗਟਾਇਆ ਹੈ।
ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਗੁਰੂ ਘਰ ਦੇ ਲੰਗਰ ਹਾਲ ਵਿੱਚ ਸ਼ਰੇਆਮ ਦਰਬਾਰ ਸਾਹਿਬ ਦੀ ਫੋਟੋ ਪੈਰਾਂ ਹੇਠ ਰੋਲ਼ੀ ਜਾ ਰਹੀ ਹੈ। ਗਿਆਸਪੁਰਾ ਨੇ ਕਿਹਾ ਕਿ ਜਦੋਂ ਕਦੇ ਚੀਨੀ ਟਾਈਲਾਂ 'ਤੇ ਗੁਰੂ ਘਰ ਦੀ ਫੋਟੋ ਲੱਗਦੀ ਹੈ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਜ਼ੋਰਾਂ-ਸ਼ੋਰਾਂ ਨਾਲ ਕਹਿੰਦੇ ਹਨ ਕਿ ਦੋਸ਼ੀਆਂ 'ਤੇ ਪਰਚਾ ਦਰਜ ਕਰਾਵਾਂਗੇ ਜਾਂ ਹੋਰ ਕਿਤੇ ਇਤਰਾਜ਼ਯੋਗ ਜਗ੍ਹਾ 'ਤੇ ਗੁਰੂ ਸਾਹਿਬਾਨ ਦੀ ਫੋਟੋ ਲੱਗਦੀ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਰੌਲਾ ਪਾਉਂਦੇ ਹਨ ਕਿ ਸਖ਼ਤ ਕਾਰਵਾਈ ਹੋਵੇ।