ਅੰਮ੍ਰਿਤਸਰ: ਜ਼ਿਲ੍ਹੇ ਚ ਪੰਜਾਬ ਸਟੇਟ ਵੈਟਨਰੀ ਡਾਕਟਰਾਂ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।
ਇਸ ਦੌਰਾਨ ਡਾਕਟਰ ਗਗਨਦੀਪ ਸਿੰਘ ਢਿੱਲੋਂ ਨੇ ਕਿਹਾ ਉਨ੍ਹਾਂ ਨੂੰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੀ ਮੰਗਾਂ ਨੂੰ 30 ਜੁਲਾਈ ਤੱਕ ਹਲ ਕਰ ਦਿੱਤੀਆਂ ਜਾਣਗੀਆਂ। ਪਰ ਅੱਜ 5 ਦਿਨ ਹੋ ਗਏ ਹਨ ਪਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਝੂਠੇ ਲਾਅਰੇ ਹੀ ਲਗਾਏ ਜਾ ਰਹੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ ਹਨ।