ਅੰਮ੍ਰਿਤਸਰ : ਥਾਣਾ ਛੇਹਰਟਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਉਨ੍ਹਾਂ ਵੱਲੋਂ ਸ਼ਹਿਰ ਵਿੱਚ ਲੁਟਾਂ ਖੋਹਾਂ ਕਰਨ ਵਾਲੇ ਦੋ ਲੋਕਾਂ ਨੂੰ ਕਾਬੂ ਕਰ ਲਿਆ। ਇਨ੍ਹਾਂ ਮੁਲਜ਼ਮਾਂ ਨੇ ਇੱਕ ਅਪ੍ਰੈਲ ਦੀ ਰਾਤ ਨੂੰ ਥਾਣਾ ਛੇਹਰਟਾ ਦੇ ਅਧੀਨ ਪੈਂਦੇ ਇਲਾਕਾ ਪ੍ਰਤਾਪ ਨਗਰ ਵਿੱਚ ਰਹਿੰਦੇ ਡਾ. ਅਰੋੜਾ ਦੇ ਘਰ ਡਕੈਤੀ ਕਰਨ ਦੇ ਇਰਾਦੇ ਨਾਲ ਹਥਿਆਰਾਂ ਸਣੇ ਦਾਖ਼ਲ ਹੋਏ ਸਨ ਪਰ ਡਕੈਤੀ ਕਰਨ ਵਿਚ ਕਾਮਯਾਬ ਨਹੀਂ ਹੋ ਸਕੇ।
ਪੁਲਿਸ ਵੱਲੋਂ ਇਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਕੇ ਇਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਪਿਛਲੇ ਦਿਨੀਂ ਪੁਲਿਸ ਵੱਲੋਂ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਸੀ। ਉਨ੍ਹਾਂ ਵਿਚੋਂ ਇਕ ਨੂੰ ਜੇਲ ਵਿਚੋਂ ਜੁਡੀਸ਼ੀਅਲ ਰਿਮਾਂਡ ਤੇ ਲਿਆਂਦਾ ਗਿਆ ਸੀ। ਪੁਲਿਸ ਨੇ ਮੁਖ਼ਬਰ ਦੀ ਸੂਚਨਾ ਦੇ ਅਧਾਰ ਤੇ ਇਨ੍ਹਾਂ ਦੇ ਦੋ ਹੋਰ ਸਾਥੀਆਂ ਨੂੰ ਕਾਬੂ ਕਰ ਲਿਆ ਗਿਆ ਹੈ।