ਅੰਮ੍ਰਿਤਸਰ : ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਨੇ ਪਾਕਿਸਤਾਨ ਵਾਸੀ ਗੋਪਾਲ ਸਿੰਘ ਚਾਵਲਾ ਨੂੰ ਕਰਤਾਰਪੁਰ ਲਾਂਘੇ ਦੀ ਕਮੇਟੀ ਵਿੱਚੋਂ ਬਾਹਰ ਕੀਤੇ ਜਾਣ 'ਤੇ ਆਪਣੀ ਪ੍ਰਤੀਕ੍ਰਿਆ ਦਿੱਤੀ ਹੈ।
ਤੁਹਾਨੂੰ ਦੱਸ ਦਈਏ ਕਿ ਖ਼ਾਲਿਸਤਾਨ ਦੇ ਸਮਰੱਥਕ ਹੋਣ ਦੇ ਨਾਤੇ ਗੋਪਾਲ ਸਿੰਘ ਚਾਵਲਾ ਨੂੰ ਇਸ ਕਮੇਟੀ ਵਿੱਚੋਂ ਬਾਹਰ ਦਾ ਰਸਤਾ ਦੇਖਣਾ ਪਿਆ ਹੈ।
ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਵਿਧਾਇਕ ਡਾਕਟਰ ਰਾਜ ਕੁਮਾਰ ਨੇ ਕਿਹਾ ਕਿ ਪਾਕਿਸਤਾਨ ਭਾਰਤ ਵਿੱਚ ਅਫ਼ੀਮ, ਹੈਰੋਇਨ ਦੇ ਨਾਲ-ਨਾਲ ਅੱਤਵਾਦੀਆਂ ਨੂੰ ਭੇਜ ਰਿਹਾ ਹੈ।
ਇਹ ਵੀ ਪੜ੍ਹੋ : ਦਿਹਾੜੀ ਕਰਨ ਲਈ ਮਜਬੂਰ ਪੜ੍ਹੇ ਲਿਖੇ ਨੌਜਵਾਨ, ਵੇਖੋ ਵੀਡੀਓ
ਇਸ ਸਬੰਧੀ ਵਿਧਾਇਕ ਕੁਮਾਰ ਨੇ ਪਾਕਿ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਨੂੰ ਸਲਾਹ ਦਿੱਤੀ ਹੈ ਕਿ ਜਦੋਂ ਤੱਕ ਉਹ ਆਪਣੇ ਦੇਸ਼ ਵਿੱਚ ਚੱਲ ਰਹੇ ਅੱਤਵਾਦੀ ਟ੍ਰੇਨਿੰਗ ਕੈਂਪਾਂ ਨੂੰ ਖ਼ਤਮ ਨਹੀਂ ਕਰਦੇ ਉਦੋਂ ਤੱਕ ਭਾਰਤ ਨਾਲ ਦੋਸਤੀ ਅਸੰਭਵ ਹੈ।