ਅੰਮ੍ਰਿਤਸਰ:ਪੰਜਾਬ ਵਿਚੋਂ ਨਸ਼ੇ ਦੇ ਰੈਕਟ ਨੂੰ ਰੋਕਣ ਲਈ ਪੰਜਾਬ ਪੁਲਿਸ ਹਰ ਸੰਭਵ ਕੋਸ਼ਿਸ਼ ਕਰਦੀ ਦਿਖਾਈ ਦੇ ਰਹੀ ਹੈ। ਇਸ ਕੋਸ਼ਿਸ਼ ਵਿਚ ਅੰਮ੍ਰਿਤਸਰ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ। ਜਦੋਂ ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਵੱਡੇ ਨੈਟਵਰਕ ਨੂੰ ਤੋੜਦੇ ਹੋਏ ਉੱਤਰਾਖੰਡ ਤੋਂ ਪੰਜਾਬ ਵਿੱਚ ਲਿਆ ਕੇ (Drugs manufactured in Uttarakhand smuggled in Punjab) ਨਸ਼ੀਲੀਆਂ ਦਵਾਈਆਂ ਵੇਚਣ ਵਾਲਿਆਂ ਨੂੰ ਕਾਬੂ ਕੀਤਾ ਹੈ।
ਨਸ਼ੀਲੀਆਂ ਗੋਲੀਆਂ ਵੇਚਣ ਦੀ ਤੋੜੀ ਚੈਨ: ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ੇ ਦੀਆਂ ਗੋਲੀਆਂ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਵੱਲੋਂ ਨਸ਼ੇ ਦੀਆਂ ਗੋਲੀਆਂ ਕੈਪਸੂਲ ਵੇਚਣ ਵਾਲੇ ਗਰੋਹ ਦੀ ਸਪਲਾਈ ਚੈਨ ਨੂੰ ਤੋੜ ਕੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ।
ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਬਰਾਮਦ:ਪੁਲਿਸ ਕਮਿਸ਼ਨਰ ਜਸਕਿਰਨ ਸਿੰਘ ਨੇ ਦੱਸਿਆ ਕਿ ਥਾਣਾ A ਡਵੀਜ਼ਨ ਪੁਲਿਸ ਨੇ 21 ਦਸੰਬਰ 2022 ਨੂੰ 7 ਮੁਲਜ਼ਮਾਂ ਕੋਲੋ 29,920 ਨਸ਼ੀਲੀਆਂ ਗੋਲੀਆਂ ਅਤੇ 29000/ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਸੀ। ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਗਈ।