ਅੰਮ੍ਰਿਤਸਰ: ਮਜੀਠਾ ਰੋਡ 'ਤੇ ਉਦੋਂ ਸਨਸਨੀ ਫੈਲ ਗਈ, ਜਦੋਂ ਇੱਕ ਪੁਲਿਸ ਅਧਿਕਾਰੀ ਨੇ ਆਪਣੀ ਤੇਜ਼ ਰਫਤਾਰ ਕਾਰ ਨਾਲ ਇੱਕ ਆਟੋ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ 5 ਜ਼ਖਮੀ ਹੋ ਗਏ। ਪੁਲਿਸ ਨੇ ਕਥਿਤ ਦੋਸ਼ੀ ਪੁਲਿਸ ਅਧਿਕਾਰੀ ਵਿਰੁੱਧ ਮਾਮਲਾ ਦਰਜ ਕਰ ਦਿੱਤਾ। ਮ੍ਰਿਤਕ ਦੀ ਪਛਾਣ ਵਿੱਕੀ ਕੁਮਾਰ ਵਜੋਂ ਹੋਈ ਹੈ।
ਮ੍ਰਿਤਕ ਵਿੱਕੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵਿੱਕੀ ਵਿਆਹ ਤੋਂ ਕੁਝ ਦਿਨਾਂ ਬਾਅਦ ਕੰਮ 'ਤੇ ਗਿਆ ਸੀ ਅਤੇ ਘਰ ਪਰਤ ਰਿਹਾ ਸੀ। ਉਹ ਇੱਕ ਆਟੋ 'ਤੇ ਘਰ ਆ ਰਿਹਾ ਸੀ, ਇਸ ਦੌਰਾਨ ਪਿੱਛੋਂ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਨੂੰ ਇੱਕ ਪੁਲਿਸ ਅਧਿਕਾਰੀ ਚਲਾ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਟੱਕਰ ਵਿੱਚ ਆਟੋ ਬੁਰੀ ਤਰ੍ਹਾਂ ਪਲਟ ਗਿਆ ਅਤੇ ਵਿੱਕੀ ਸਮੇਤ ਸਵਾਰੀਆਂ ਸੜਕ 'ਤੇ ਜਾ ਵੱਜੀਆਂ। ਸਿੱਟੇ ਵੱਜੋਂ ਵਿੱਕੀ ਖੂਨ ਨਾਲ ਲੱਥਪੱਥ ਪਿਆ ਸੀ, ਜਿਸ ਨੂੰ ਤੁਰੰਤ ਲੋਕਾਂ ਨੇ ਹਸਪਤਾਲ ਪਹੁੰਚਾਇਆ ਪਰ ਉਸ ਦੀ ਮੌਤ ਹੋ ਗਈ।