ਅੰਮ੍ਰਿਤਸਰ: ਬਿਆਸ ਦੇ ਇੱਕ ਪਿੰਡ ਵਿੱਚ ਇੱਕ ਸ਼ਰਾਬੀ ਪਿਤਾ ਨੇ ਆਪਣੀ ਸੱਤ ਸਾਲਾਂ ਧੀ ਨੂੰ ਦਰੱਖਤ 'ਤੇ ਫਾਂਸੀ ਦੇ ਕੇ ਉਸ ਦਾ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਦੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਡੀਐਸਪੀ ਨੇ ਦੱਸਿਆ ਕਿ ਸੱਤ ਸਾਲ ਦੀ ਬੱਚੀ ਦੀ ਲਾਸ਼ ਸ਼ਮਸ਼ਾਨ ਘਾਟ ਨੇੜੇ ਦਰੱਖਤ ਨਾਲ ਲਟਕਦੀ ਮਿਲੀ, ਤਾਂ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ। ਜਾਂਚ ਪੜਤਾਲ ਤੋਂ ਪਤਾ ਲੱਗਾ ਕਿ ਕਾਤਲ ਪਿਤਾ ਸ਼ਰਾਬ ਦਾ ਆਦੀ ਹੈ। ਉਸ ਦੇ ਤਿੰਨ ਬੱਚੇ ਹਨ, ਪਰ ਸ਼ਰਾਬ ਦੇ ਨਸ਼ੇ ਕਾਰਨ ਪਰਿਵਾਰ ਵਿੱਚ ਅਕਸਰ ਲੜਾਈ ਝਗੜਾ ਹੁੰਦਾ ਸੀ। ਇਸ ਕਰਕੇ ਪਤੀ ਅਤੇ ਪਤਨੀ ਵੱਖਰੇ ਰਹਿ ਰਹੇ ਸਨ।