ਅੰਮ੍ਰਿਤਸਰ: ਸਿੱਖ ਇਤਿਹਾਸ ਦੇ ਸੁਨਹਿਰੀ ਪੰਨਿਆਂ 'ਤੇ ਅੰਕਿਤ ਮਾਰਚ 1783 ਵਿਚ ਖਾਲਸਾ ਫੌਜਾਂ ਨੇ ਬਾਬਾ ਬਘੇਲ ਸਿੰਘ ਜੀ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਚੌਥੇ ਮੁਖੀ ਬਾਬਾ ਬੁੱਢਾ ਦਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਸਰਦਾਰ ਤਾਰਾ ਸਿੰਘ ਘੇਬਾ, ਸਰਦਾਰ ਮਹਾਂ ਸਿੰਘ ਸ਼ੁਕਰਚੱਕੀਆ ਅਤੇ ਹੋਰ ਸਿੱਖ ਜਰਨੈਲਾਂ ਦੀ ਅਗਵਾਈ ਵਿਚ ਦਿੱਲੀ ਫਤਹਿ ਕਰ ਲਿਆ ਸੀ ਅਤੇ ਖਾਲਸਾਈ ਨਿਸ਼ਾਨ ਚੜ੍ਹਾ ਕੇ ਇਕ ਨਵਾਂ ਇਤਿਹਾਸ ਸਿਰਜਿਆ ਸੀ। ਖਾਲਸਾ ਫੌਜਾਂ ਦੀ ਜਿੱਤ ਨੇ ਮੁਗਲਾਂ ਦੀ ਸਦੀਆਂ ਪੁਰਾਣੀ ਪਕੜ ਨੂੰ ਵੀ ਹਿਲਾ ਕੇ ਰਖ ਦਿੱਤਾ ਸੀ ਅਤੇ ਹੁਣ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ 240ਵਾਂ ਦਿੱਲੀ ਫਤਹਿ ਦਿਵਸ 8 ਅਤੇ 9 ਅਪ੍ਰੈਲ ਨੂੰ ਲਾਲ ਕਿਲਾ ਗਰਾਉਂਡ ਦਿੱਲੀ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਮਨਾਉਣ ਜਾ ਰਹੀ ਹੈ। ਇਸ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ।
ਇਹ ਵੀ ਪੜ੍ਹੋ :Komi insaf morcha dispute: ਅੰਮ੍ਰਿਤਪਾਲ 'ਤੇ ਦਿੱਤੇ ਬਿਆਨ ਨੂੰ ਲੈ ਕੇ ਦੋਫ਼ਾੜ ਹੋਇਆ ਕੌਮੀ ਇਨਸਾਫ਼ ਮੋਰਚਾ, ਜਾਣੋ ਕਿਵੇਂ
ਧਰਮ ਪ੍ਰਚਾਰ:ਇਸ ਮੌਕੇ ਪ੍ਰਧਾਨ ਹਰਮੀਤ ਸਿੰਘ ਕਲੰਕ ਨੇ ਕਿਹਾ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸੱਦਾ ਪੱਤਰ ਦੇਣ ਲਈ ਆਏ ਹਾਂ। ਕਾਲਕਾ ਨੇ ਕਿਹਾ ਬਹੁਤ ਸਾਰੇ ਪ੍ਰੋਗਰਾਮ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਹਨ। ਧਰਮ ਪ੍ਰਚਾਰ ਨੂੰ ਲੈ ਕੇ ਉਨ੍ਹਾਂ ਕਿਹਾ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਤੇ ਅਕਾਲੀ ਬਾਬਾ ਫੂਲਾ ਸਿੰਘ ਦੀ ਜਿਹੜੀ ਸ਼ਤਾਬਦੀ ਆ ਰਹੀ ਹੈ, ਉਸ ਨੂੰ ਸਮਰਪਿਤ ਚਾਰ ਦਿਨ ਦੇ ਪ੍ਰੋਗਰਾਮ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਬਾਬਾ ਫੂਲਾ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਰਹੇ ਹਨ ਤੇ ਬਾਬਾ ਬੁੱਢਾ ਦਲ ਦੇ ਛੇਵੇਂ ਮੁੱਖੀ ਰਹੇ ਹਨ। ਉਨ੍ਹਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਥੋਂ ਨਗਰ ਕੀਰਤਨ ਦਿੱਲੀ ਲੈ ਕੇ ਜਾਇਆ ਜਾਵੇਗਾ। ਜਿਸਦੇ ਚੱਲਦੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਜੀ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ ।