ਅੰਮ੍ਰਿਤਸਰ: ਜ਼ਿਲ੍ਹੇ ਦੇ ਜੌੜਾ ਫਾਟਕ ਦੇ ਕੋਲ ਪਿੰਡ ਕਲਰਾ ਵਿਖੇ ਇਕ ਔਰਤ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇੱਕ ਔਰਤ ਵੱਲੋਂ ਫਾਹ ਲੈਕੇ ਖ਼ੁਦਕੁਸ਼ੀ ਕੀਤੀ ਗਈ ਹੈ। ਮ੍ਰਿਤਕਾ ਦਾ ਨਾਂ ਜੋਤੀ ਦੱਸਿਆ ਜਾ ਰਿਹਾ ਹੈ, ਜਿਸ ਦੇ ਦੋ ਬੱਚੇ ਹਨ ਤੇ ਇਹ ਆਪਣੇ ਪਤੀ ਦੇ ਨਾਲ ਕਿਰਾਏ ਦੇ ਮਕਾਨ ਵਿਚ ਰਹਿੰਦੀ ਸੀ। ਪਤਾ ਲੱਗਾ ਹੈ ਕਿ ਘਰੇਲੂ ਕਲੇਸ਼ ਦੇ ਕਾਰਣ ਜੋਤੀ ਵੱਲੋਂ ਫਾਹਾ ਲਿਆ ਗਿਆ ਹੈ।
Women Committed Suicide: ਘਰੇਲੂ ਕਲੇਸ਼ ਦੇ ਚੱਲਦਿਆਂ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਵੱਲੋਂ ਕਾਰਵਾਈ ਦੀ ਮੰਗ - ਮ੍ਰਿਤਕਾ ਲੜਕੀ
ਅੰਮ੍ਰਿਤਸਰ ਦੇ ਜੌੜਾ ਫਾਟਕ ਨਜ਼ਦੀਕ ਪਿੰਡ ਕਲਰਾ ਵਿਖੇ ਇਕ ਔਰਤ ਨੇ ਘਰੇਲੂ ਕਲੇਸ਼ ਦੇ ਚੱਲਦਿਆਂ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਹੈ। ਪਰਿਵਾਰ ਨੇ ਸਹੁਰਾ ਪਰਿਵਾਰ ਉਤੇ ਇਲਜ਼ਾਮ ਲਾਉਂਦਿਆਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਪੁਲਿਸ ਨੇ ਲਾਸ਼ ਪੋਸਟਮਾਰਟਮ ਲਈ ਭੇਜੀ :ਖੁਦਕੁਸ਼ੀ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਉਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਇੱਕ ਔਰਤ ਵੱਲੋਂ ਫਾਹਾ ਲਿਆ ਗਿਆ ਹੈ। ਮ੍ਰਿਤਕਾ ਦਾ ਨਾਂ ਜੋਤੀ ਹੈ ਅਤੇ ਇਸਦੇ ਦੋ ਬੱਚੇ ਹਨ। ਇਹ ਆਪਣੇ ਪਤੀ ਦੇ ਨਾਲ ਕਿਰਾਏ ਦੇ ਮਕਾਨ ਵਿਚ ਰਹਿ ਰਹੀ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਲੜਕੀ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉਤੇ ਮਾਮਲਾ ਦਰਜ ਕਰ ਬਣਦੀ ਕਾਰਵਾਈ ਕੀਤੀ ਜਾਵੇਗੀ।
- Health Care In Punjab: ਕੀ ਕਾਰਪੋਰੇਟ ਹਸਪਤਾਲਾਂ ਨਾਲ ਮਿਲ ਕੇ ਚੰਗੀਆਂ ਸਿਹਤ ਸਹੂਲਤਾਂ ਦੇ ਪਾਵੇਗੀ ਪੰਜਾਬ ਸਰਕਾਰ ? - ਖਾਸ ਰਿਪੋਰਟ
- Bihar News : 40 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਿਆ 3 ਸਾਲ ਦਾ ਬੱਚਾ, ਰੈਸਕਿਊ ਆਪਰੇਸ਼ਨ ਜਾਰੀ
- No Teacher In Govt School: ਪਿਛਲੇ 9 ਸਾਲ ਤੋਂ ਮੁੱਢਲੀ ਸਿੱਖਿਆ ਦੇਣ ਵਾਲੇ ਸਟਾਫ਼ ਲਈ ਤਰਸ ਰਿਹਾ ਸਲੇਮ ਟਾਬਰੀ ਦਾ ਇਹ ਸਰਕਾਰੀ ਪ੍ਰਾਇਮਰੀ ਸਕੂਲ
ਮ੍ਰਿਤਕਾ ਦੇ ਸਹੁਰੇ ਪਰਿਵਾਰ ਨਾਲ ਰਹਿੰਦਾ ਸੀ ਘਰੇਲੂ ਕਲੇਸ਼:ਮ੍ਰਿਤਕਾ ਲੜਕੀ ਜੋਤੀ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸਾਨੂੰ ਪਤਾ ਲੱਗਾ ਕਿ ਜੋਤੀ ਨੇ ਫਾਹਾ ਲੈ ਲਿਆ ਹੈ, ਅਸੀਂ ਇਥੇ ਪੁੱਜੇ ਹਾਂ। ਪਤਾ ਲੱਗਾ ਕਿ ਉਸ ਦੀ ਮੌਤ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾ ਜੋਤੀ ਦਾ ਆਪਣੇ ਪਤੀ ਤੇ ਸਹੁਰੇ ਪਰਿਵਾਰ ਦੇ ਨਾਲ ਝਗੜਾ ਰਹਿੰਦਾ ਸੀ। ਜੋਤੀ ਦੇ ਸਹੁਰਾ ਪਰਿਵਾਰ ਨੇ ਇਨ੍ਹਾ ਦੋਵਾਂ ਪਤੀ ਪਤਨੀ ਨੂੰ ਘਰੋਂ ਕੱਢ ਦਿੱਤਾ ਸੀ, ਜਿਸ ਦੇ ਚੱਲਦੇ ਇਹ ਆਪਣੇ ਦੋਵੇਂ ਬੱਚਿਆ ਨੂੰ ਲੈ ਕੇ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਸਨ। ਉਨ੍ਹਾਂ ਕਿਹਾ ਕਿ ਇਸਦੇ ਪਤੀ ਦੇ ਵੀ ਲੜਕੀਆਂ ਦੇ ਨਾਲ ਚੱਕਰ ਸਨ, ਜਿਸਦੇ ਬਾਰੇ ਜਦੋਂ ਜੋਤੀ ਨੂੰ ਪਤਾ ਲੱਗਾ ਤੇ ਇਨ੍ਹਾਂ ਦੋਵਾਂ ਦਾ ਝਗੜਾ ਵੀ ਹੋਇਆ, ਜਿਸਦੀ ਪ੍ਰੇਸ਼ਾਨੀ ਨੂੰ ਲੈਕੇ ਇਸ ਵੱਲੋਂ ਇਹ ਕਦਮ ਚੁੱਕਿਆ ਗਿਆ। ਪੀੜਿਤ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਗਈ ਹੈ ਅਤੇ ਦੋਸ਼ੀਆਂ ਖ਼ਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।