ਅੰਮ੍ਰਿਤਸਰ: ਗੁਰੂ ਤੇਗ ਬਹਾਦਰ ਨਗਰ ਦੇ ਇੱਕ ਘਰ ਨੂੰ ਚੋਰ ਨੇ ਨਿਸ਼ਾਨਾ ਬਣਾਇਆ ਤੇ ਲੱਖਾਂ ਦਾ ਸਾਮਾਨ ਚੋਰੀ ਕਰਕੇ ਰਫੂ-ਚੱਕਰ ਹੋ ਗਿਆ। ਚੋਰੀ ਦੀ ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਅਤੇ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ।
ਦਿਨ-ਦਿਹਾੜੇ ਚੋਰ ਨੇ ਘਰ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦਾ ਸਾਮਾਨ ਲੈ ਕੇ ਫ਼ਰਾਰ - ਲੱਖਾਂ ਦਾ ਸਾਮਾਨ ਚੋਰੀ
ਅੰਮ੍ਰਿਤਸਰ ਦੇ ਗੁਰੂ ਤੇਗ ਬਹਾਦਰ ਨਗਰ ਦੇ ਇੱਕ ਘਰ ਨੂੰ ਚੋਰ ਨੇ ਨਿਸ਼ਾਨਾ ਬਣਾਇਆ ਤੇ ਲੱਖਾਂ ਦਾ ਸਾਮਾਨ ਚੋਰੀ ਕਰਕੇ ਰਫੂ-ਚੱਕਰ ਹੋ ਗਿਆ ਤੇ ਚੋਰੀ ਦੀ ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ।
ਇਸ ਸਬੰਧੀ ਘਰ ਦਾ ਮਾਲਕ ਅਨੁਪਮ ਮੁਤਾਬਕ ਉਹ ਘਰੋਂ ਬਾਹਰ ਗਏ ਸਨ ਤੇ ਜਦੋਂ ਘਰ ਆਏ ਤਾਂ ਦੇਖਿਆ ਕਿ ਉਨ੍ਹਾਂ ਦਾ ਲੈਪਟੋਪ, ਇੰਡਕਸ਼ਨ ਤੇ ਹੋਰ ਕੀਮਤੀ ਸਮਾਨ ਚੋਰੀ ਹੋ ਗਿਆ ਹੈ। ਜਦੋਂ ਉਨ੍ਹਾਂ ਨੇ ਸੀਸੀਟੀਵੀ ਚੈਕ ਕੀਤੀ ਤਾਂ ਦੇਖਿਆ ਕਿ ਕਿਸ ਤਰਾਂ ਚੌਰ ਉਨ੍ਹਾਂ ਦੇ ਘਰ ਦੀ ਕੰਧ ਟੱਪ ਕੇ ਆਇਆ ਤੇ ਸਮਾਨ ਚੋਰੀ ਕਰਕੇ ਰਫੂ-ਚੱਕਰ ਹੋ ਗਿਆ। ਅਨੁਪਮ ਨੇ ਦੱਸਿਆ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਇਲਾਕੇ 'ਚ ਕਈ ਚੋਰੀਆਂ ਹੋ ਚੁੱਕੀਆਂ ਹਨ।
ਮੌਕੇ 'ਤੇ ਪੁੱਜੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ। ਸੀਸੀਟੀਵੀ ਫੁਟੇਜ ਨੂੰ ਦੇਖ ਚੋਰ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀਂ ਹੈ।