ਅੰਮ੍ਰਿਤਸਰ : ਐਜੂਕੇਟ ਪੰਜਾਬ ਪ੍ਰਾਜੈਕਟ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਲੋੜਵੰਦ ਤੇ ਗਰੀਬ ਵਿਦਿਆਰਥੀਆਂ ਦੇ ਲਈ ਪੜ੍ਹਾਈ ਅਤੇ ਗੁਰਮਤਿ ਸਿੱਖਿਆ ਦਾ ਪ੍ਰਬੰਧ ਕੀਤਾ ਜਾਂਦਾ ਹੈ।
ਇਸੇ ਨੂੰ ਲੈ ਕੇ ਸੰਸਥਾ ਵੱਲੋਂ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ 2 ਦਿਨਾਂ ਜਾਗਰੂਕ ਕੈਂਪ ਲਗਾਇਆ ਗਿਆ, ਜਿਸ ਵਿੱਚ ਸੰਸਥਾ ਦੇ ਵਲੰਟੀਅਰਾਂ ਨੇ ਸੰਗਤਾਂ ਨੂੰ ਐਜੂਕੇਟ ਪੰਜਾਬ ਪ੍ਰਾਜੈਕਟ ਬਾਰੇ ਜਾਣੂੰ ਕਰਵਾਇਆ ਅਤੇ ਲੋਕਾਂ ਨੂੰ ਸਬੰਧਿਤ ਪੈਂਫਲੈਟ ਵੀ ਵੰਡੇ।
ਇਸ ਮੌਕੇ ਸੰਸਥਾ ਦੇ ਆਗੂ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਐਜੂਕੇਟ ਪੰਜਾਬ ਪ੍ਰਾਜੈਕਟ ਸਾਲ 2012 ਤੋਂ ਚੱਲ ਰਿਹਾ ਹੈ, ਜਿਸ ਵਿੱਚ 5 ਹਜ਼ਾਰ ਦੇ ਕਰੀਬ ਵਿਦਿਆਰਥੀ ਮੁਫ਼ਤ ਸਿੱਖਿਆ ਲੈ ਚੁੱਕੇ ਹਨ।
ਇਹ ਵੀ ਪੜ੍ਹੋ : ਬਰਗਾੜੀ ਮਾਮਲਾ: ਸਿੱਖ ਜਥੇਬੰਦੀਆਂ ਨੇ ਕਾਂਗਰਸੀ ਵਿਧਾਇਕ ਦੇ ਘਰ ਅੱਗੇ ਕੀਰਤਨ ਕਰ ਮੰਗਿਆ ਜਵਾਬ
ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸੰਸਥਾ ਦਾ ਮੁੱਖ ਦਫ਼ਤਰ ਲੁਧਿਆਣਾ ਹੈ, ਜਿੱਥੇ ਗੁਰੂ ਨਾਨਕ ਦੇਵ ਜੀ ਸੁਚੱਜੀ ਫਾਊਂਡੇਸ਼ਨ ਨਾਮੀ ਸਕੂਲ ਚਲਾਇਆ ਜਾਂਦਾ ਹੈ, ਜਿਸ ਵਿਦਿਆਰਥੀਆਂ ਨੂੰ ਦੁਨਿਆਵੀ ਸਿੱਖਿਆ ਦੇ ਨਾਲ ਗੁਰਮਤਿ ਸਿੱਖਿਆ ਵੀ ਦਿੱਤੀ ਜਾਂਦੀ ਹੈ। ਇਥੇ ਵੀ ਜ਼ਿਕਰਯੋਗ ਹੈ ਕਿ ਇਹ ਸੰਸਥਾ ਜਸਵਿੰਦਰ ਸਿੰਘ ਖ਼ਾਲਸਾ ਯੂ.ਕੇ ਦੀ ਅਗਵਾਈ ਹੇਠ ਚੱਲ ਰਹੀ ਹੈ।