ਪੰਜਾਬ

punjab

ETV Bharat / state

'ਸਿੱਖ ਮੋਢਿਆਂ ਦਾ ਸਹਾਰਾ ਲੈ ਸ੍ਰੀ ਅਕਾਲ ਤਖਤ ਸਾਹਿਬ ਨੂੰ ਨੀਵਾਂ ਦਿਖਾਉਣ ਦੇ ਹੋ ਰਹੇ ਯਤਨ' - ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਸ੍ਰੀ ਅਕਾਲ ਤਖਤ ਸਾਹਿਬ ਦੇ ਸਥਾਪਨਾ ਦਿਵਸ ਨੂੰ ਲੈਕੇ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਅੱਜ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨੀਵਾਂ ਦਿਖਾਉਣ ਲਈ ਯਤਨ ਕੀਤੇ ਜਾ ਰਹੇ ਹਨ।

'ਸਿੱਖ ਮੋਢਿਆਂ ਦਾ ਸਹਾਰਾ ਲੈ ਸ੍ਰੀ ਅਕਾਲ ਤਖਤ ਸਾਹਿਬ ਨੂੰ ਨੀਵਾਂ ਦਿਖਾਉਣ ਦੇ ਹੋ ਰਹੇ ਯਤਨ'
'ਸਿੱਖ ਮੋਢਿਆਂ ਦਾ ਸਹਾਰਾ ਲੈ ਸ੍ਰੀ ਅਕਾਲ ਤਖਤ ਸਾਹਿਬ ਨੂੰ ਨੀਵਾਂ ਦਿਖਾਉਣ ਦੇ ਹੋ ਰਹੇ ਯਤਨ'

By

Published : Jul 1, 2021, 10:49 PM IST

ਅੰਮ੍ਰਿਤਸਰ:ਸਿੱਖ ਕੌਮ ਦੇ ਸਰਬਉੱਚ ਤਖ਼ਤ,ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ 2 ਜੁਲਾਈ ਨੂੰ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ 2 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕੀਤੇ ਜਾ ਰਹੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੱਲਬਾਤ ਦੌਰਾਨ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਹਮੇਸ਼ਾਂ ਹੀ ਖਾਲਸਾ ਪੰਥ ਦੀ ਅਗਵਾਈ ਕੀਤੀ ਹੈ ਜਿਸ ਦੀ ਸਥਾਪਨਾ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਆਪਣੀ ਨਿਗਰਾਨੀ ਹੇਠ ਕਰਵਾਈ ਸੀ।

'ਸਿੱਖ ਮੋਢਿਆਂ ਦਾ ਸਹਾਰਾ ਲੈ ਸ੍ਰੀ ਅਕਾਲ ਤਖਤ ਸਾਹਿਬ ਨੂੰ ਨੀਵਾਂ ਦਿਖਾਉਣ ਦੇ ਹੋ ਰਹੇ ਯਤਨ'

ਸਿੰਘ ਸਾਹਿਬ ਨੇ ਕਿਹਾ ਕਿ ਵਿਗੜੇ ਸਮਿਆਂ ਵਿੱਚ ਅਕਾਲ ਤਖ਼ਤ ਸਾਹਿਬ ਨੇ ਅਗਵਾਈ ਕਰਦੇ ਹੋਏ ਖਾਲਸਾ ਪੰਥ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਕਿਹਾ ਹੈ ਕਿ ਇਹੋ ਕਾਰਨ ਹੈ ਕਿ ਵਕਤ ਦੇ ਸਾਮਰਾਜ ਨੇ ਹਮੇਸ਼ਾ ਹੀ ਅਕਾਲ ਤਖ਼ਤ ਸਾਹਿਬ ਨੂੰ ਖਤਮ ਕਰਨ ਦੀ ਨੀਤੀ ਬਣਾਈ ਹੈ।

ਜਥੇਦਾਰ ਨੇ ਕਿਹਾ ਕਿ ਅੱਜ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨੀਵਾਂ ਦਿਖਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਸਿੱਖ ਚਿਹਰਿਆਂ ਦੀ ਵਰਤੋਂ ਕਰ ਅਜਿਹਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 2 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸੰਗਤਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਦੌਰਾਨ ਪੁੱਜਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ:live update :ਬਰਗਾੜੀ ਮੋਰਚੇ 'ਤੇ ਡੱਟੇ ਅਕਾਲੀ ਆਗੂ ਸਿਮਰਨਜੀਤ ਸਿੰਘ ਮਾਨ ਤੇ ਹੋਰਨਾਂ ਲੋਕਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ABOUT THE AUTHOR

...view details